ਐਮ.ਪੀ ਮਨੀਸ਼ ਤਿਵਾੜੀ ਵੱਲੋਂ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ

0
359

* 37.73 ਕਿਲੋਮੀਟਰ ਲੰਬੇ ਰੋਡ ਨੂੰ 40.2 ਕਰੋੜ ਦੀ ਲਾਗਤ ਨਾਲ ਚੌੜਾ ਕਰਕੇ ਦੁਬਾਰਾ ਬਣਾਇਆ ਜਾਵੇਗਾ
ਨਿਊਯਾਰਕ/ਨਵਾਂਸ਼ਹਿਰ, (ਰਾਜ ਗੋਗਨਾ)-ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੰਬੇ ਵਕਤ ਤੋਂ ਲਟਕੇ ਆ ਰਹੇ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ਦੇ ਨਵੀਨੀਕਰਨ ਦੇ ਕੰਮ ਦੇ ਉਦਘਾਟਨ ਦੇ ਨਾਲ ਅੱਜ ਸ਼ੁਰੂਆਤ ਕਰ ਦਿੱਤੀ ਗਈ। ਇਸ 37.73 ਕਿਲੋਮੀਟਰ ਲੰਬੇ ਰੋਡ ਨੂੰ 40.2 ਕਰੋੜ ਦੀ ਲਾਗਤ ਨਾਲ ਚੌੜਾ ਕਰਕੇ ਦੁਬਾਰਾ ਬਣਾਇਆ ਜਾਵੇਗਾ। ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਇਹ ਸੜਕ ਸਿੱਖਾਂ ਦੇ ਦੋ ਪ੍ਰਮੁੱਖ ਧਾਰਮਿਕ ਸਥਾਨਾਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੋੜਦੀ ਹੈ ਅਤੇ ਇਹ ਰਸਤਾ ਅੱਗੇ ਮਾਤਾ ਨੈਣਾਂ ਦੇਵੀ ਨੂੰ ਜਾਂਦਾ ਹੈ। ਪਰ ਅਫ਼ਸੋਸ ਹੈ ਕਿ ਲੰਬੇ ਵਕਤ ਤੋਂ ਲੋਕਾਂ ਦੀ ਚੱਲ ਰਹੀ ਮੰਗ ਦੇ ਬਾਵਜੂਦ ਇਸਨੂੰ ਮੁੜ ਵਿਕਸਤ ਨਹੀਂ ਕੀਤਾ ਗਿਆ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੇ ਉਨ੍ਹਾਂ ਤੋਂ ਪਹਿਲੇ ਦੇ ਐਮ.ਪੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਸੜਕ ਪਰਿਵਹਨ ਮੰਤਰੀ ਨਿਤਿਨ ਗਡਕਰੀ ਤੋਂ ਇਸ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰਖਵਾਇਆ ਸੀ। ਪਰ ਚੋਣਾਂ ਤੋਂ ਬਾਅਦ ਕੰਮ ਸ਼ੁਰੂ ਨਾ ਹੋਇਆ।ਜਿਸ ਕਾਰਨ ਉਹ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਕੇਂਦਰੀ ਮੰਤਰੀ ਗਡਕਰੀ ਨੂੰ ਮਿਲੇ ਸਨ, ਪਰ ਉਨ੍ਹਾਂ ਵੱਲੋਂ ਕੰਮ ਨੂੰ ਅੱਗੇ ਨਾ ਵਧਾਉਣ ਕਾਰਨ ਪੰਜਾਬ ਸਰਕਾਰ ਵੱਲੋਂ ਬਜਟ ਚ ਇਸ ਲਈ ਤਜਵੀਜ਼ ਰੱਖੀ ਗਈ। ਇਸ 37.73 ਕਿਲੋਮੀਟਰ ਲੰਬੇ ਰੋਡ ਨੂੰ 40.2 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਕੇ ਦੁਬਾਰਾ ਬਣਾਇਆ ਜਾਵੇਗਾ। ਜਿਸਨੂੰ ਤੈਅ ਸਮੇਂ ਦੇ ਅੰਦਰ ਪੂਰਾ ਕੀਤਾ ਜਾਵੇਗਾ ਤੇ ਕੰਪਨੀ ਚਾਰ ਸਾਲ ਲਈ ਇਸਦੀ ਸੰਭਾਲ ਵੀ ਕਰੇਗੀ।ਜਿੱਥੇ ਹੋਰਨਾਂ ਤੋਂ ਇਲਾਵਾ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਜਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਕਜ ਕ੍ਰਿਪਾਲ, ਸਰਿਤਾ ਸ਼ਰਮਾ, ਰਾਜਿੰਦਰ ਸਿੰਘ ਛਿੰਦੀ, ਅਜੈਬ ਸਿੰਘ ਬੋਪਾਰਾਏ, ਡਾ ਹਰਪ੍ਰੀਤ ਕੈਂਥ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here