ਐਸ.ਐਚ.ਓ ਚੋਹਲਾ ਸਾਹਿਬ ਵਲੋਂ ਵਾਹਨ ਚਾਲਕਾਂ ਨੂੰ ਆਪਣੇ ਵਹੀਕਲਜ਼ ਦੇ ਕਾਗਜ਼ਾਤ ਪੂਰੇ ਰੱਖਣ ਦੀ ਅਪੀਲ

0
200
ਚੋਹਲਾ ਸਾਹਿਬ/ਤਰਨਤਾਰਨ,23 ਨਵੰਬਰ (ਨਈਅਰ)  -ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ।ਇਸ ਤੋਂ ਇਲਾਵਾ ਕਿਸੇ ਵੀ ਸਮਾਜ ਵਿਰੋਧੀ ਅਨਸਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ,ਜ਼ੋ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।ਐਸ.ਐਚ.ਓ ਬਲਰਾਜ ਸਿੰਘ ਨੇ ਕਿਹਾ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਦੇ ਸਖ਼ਤ ਹੁਕਮਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਤਰਨਤਾਰਨ ਦੀਆਂ ਹਦਾਇਤਾਂ ਤਹਿਤ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਇਲਾਕੇ ਵਿੱਚ ਗਸ਼ਤ ਤੇਜ਼ ਕੀਤੀ ਗਈ ਹੈ ਅਤੇ ਜਗਾ-ਜਗਾ ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਥਾਣਾ ਮੁਖੀ ਬਲਰਾਜ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਹੀਕਲਜ਼ ਦੇ ਪੂਰੇ ਕਾਗ਼ਜ਼ਾਤ ਆਪਣੇ ਕੋਲ ਜ਼ਰੂਰ ਰੱਖਣ ਅਤੇ ਵਹੀਕਲਜ਼ ਦੇ ਅੱਗੇ ਅਤੇ ਪਿਛੇ ਨੰਬਰ ਜ਼ਰੂਰ ਲਿਖਿਆ ਹੋਣਾ ਚਾਹੀਦਾ ਹੈ,ਤਾਂ ਜ਼ੋ ਚੈਕਿੰਗ ਦੌਰਾਨ ਕਿਸੇ ਤਰ੍ਹਾਂ ਦੀ ਵੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here