ਐਸ ਐਚ ਓ ਰੋਨੀ ਸਿੰਘ ਨੇ ਥਾਣਾ ਸਦਰ ਸਮਾਣਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

0
109

ਲੋਕਾਂ ਨੂੰ ਸਾਫ਼-ਸੁਥਰਾ ਤੇ ਭੈਅ ਮੁਕਤ ਸਮਾਜ ਦੇਣਾ ਸਾਡਾ ਮੁਢਲਾ ਫ਼ਰਜ਼- ਰੋਨੀ ਸਿੰਘ

ਸਮਾਣਾ, 22 ਅਗਸਤ (ਹਰਜਿੰਦਰ ਸਿੰਘ ਜਵੰਦਾ) ਸਦਰ ਥਾਣਾ ਸਮਾਣਾ ਵਿਖੇ ਰੋਨੀ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਵਜੋਂ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਪਟਿਆਲਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ‘ਤੇ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਕਿਸੇ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਰੇਕ ਫਰਿਆਦੀ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਇਲਾਕੇ ਅੰਦਰ ਅਮਨ-ਸ਼ਾਂਤੀ ਬਣਾਏ ਰੱਖਣ ਤੇ ਗਲਤ ਅਨਸਰਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣ ਪ੍ਰਤੀ ਵਚਨਬੱਧ ਹੈ।ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਲਾਕੇ ਦਾ ਕੋਈ ਵੀ ਵਿਅਕਤੀ ਸਦਰ ਥਾਣੇ ਵਿਚ ਬੇਝਿਜਕ ਆ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ ਤੇ ਉਸ ਦੀ ਹੱਲ ਹੋਣ ਵਾਲੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਵਿਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੂਰਾ ਸਹਿਯੋਗ ਕੀਤਾ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਐੱਸ.ਐੱਸ.ਪੀ. ਪਟਿਆਲਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਿੰਡਾਂ ਅੰਦਰ ਅਮਨ-ਸ਼ਾਂਤੀ ਬਹਾਲ ਰੱਖਣ ਲਈ ਗਲਤ ਸਮਾਜ ਵਿਰੋਧੀ ਲੋਕਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਹੋਰ ਕੱਸਿਆ ਜਾਵੇਗਾ।

LEAVE A REPLY

Please enter your comment!
Please enter your name here