ਬਾਬਾ ਬਕਾਲਾ ਸਾਹਿਬ -ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸੰਗਤ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਨਵੇਂ ਅਧੁਨਿਕ ਜੋੜਾ ਘਰ ਦਾ ਨਿਰਮਾਣ ਸੰਤ ਬਾਬਾ ਤਾਰਾ ਸਿੰਘ ਜੀ, ਸੰਤ ਬਾਬਾ ਘੋਲਾ ਸਿੰਘ ਜੀ ਅਤੇ ਸੰਤ ਬਾਬਾ ਗੁਰਨਾਮ ਸਿੰਘ ਕਾਰ ਸੇਵਾ ਸਰਹਾਲੀ ਵਾਲਿਆਂ ਵਲੋਂ ਕਰਵਾਇਆ ਗਿਆ। ਜਿਸਦਾ ਉਦਘਾਟਨ ਸੋਮਵਾਰ ਨੂੰ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਐਸ.ਜੀ.ਪੀ.ਸੀ ਪ੍ਰਧਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਸੰਤ ਬਾਬਾ ਗੱਜਣ ਸਿੰਘ ਜੀ ਮੁੱਖੀ ਮਿਸਲ ਸ਼ਹੀਦਾਂ ਤਰਨਾ ਦਲ, ਸਾਬਕਾ ਵਿਧਾਇਕ ਅਤੇ ਐਸ.ਜੀ.ਪੀ.ਸੀ. ਮੈਂਬਰ ਬਲਜੀਤ ਸਿੰਘ ਜਲਾਲ ਉਸਮਾਂ, ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਹੈੱਡ ਗ੍ਰੰਥੀ ਗਿਆਨੀ ਕੇਵਲ ਸਿੰਘ ਉਮਰਾ ਨੰਗਲ, ਸਾ. ਸਰਪੰਚ ਡਾ. ਜਸਵੰਤ ਸਿੰਘ, ਸੈਕਟਰੀ ਮਾ. ਇਕਬਾਲ ਸਿੰਘ, ਸਾ. ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਅਠੌਲਾ, ਪ੍ਰਤਾਪ ਸਿੰਘ ਸਾ. ਪੰਚ, ਅਕਾਉਟੈਂਟ ਸੁਰਿੰਦਰ ਸਿੰਘ, ਬਿਕਰਮ ਸਿੰਘ ਆਦਿ ਮੌਜੂਦ ਸਨ।
Boota Singh Basi
President & Chief Editor