ਬਿਆਸ ਬਲਰਾਜ ਸਿੰਘ ਰਾਜਾ
ਪੰਚਾਇਤੀ ਅਤੇ ਲੋਕ ਸਭਾ ਚੋਣਾਂ ਸਫਲਤਾ ਪੂਰਵਕ ਕਰਵਾਉਣ ਨੂੰ ਲੈ ਕੇ ਸਿਵਿਲ ਪ੍ਰਸ਼ਾਸਨ ਮੁਸਤੈਦ ਨਜਰ ਆ ਰਿਹਾ ਹੈ।
ਅੱਜ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਅਮਨਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਨੇ ਆਪਣੇ ਤਹਿਸੀਲ ਸਥਿਤ ਆਪਣੇ ਦਫਤਰ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਡੀਐਮ ਬਾਬਾ ਬਕਾਲਾ ਸਾਹਿਬ ਅਮਨਪ੍ਰੀਤ ਸਿੰਘ ਨੇ ਦੱਸਿਆ ਕੀ ਅੱਜ ਵੋਟਰ ਜਾਗਰੂਕਤਾ ਵੈਨ ਨੂੰ ਇਲਾਕੇ ਦੇ ਪਿੰਡਾਂ ਵਿੱਚ ਜਾਣ ਲਈ ਰਵਾਨਾ ਕੀਤਾ ਗਿਆ ਹੈ ਜੋ ਕਿ ਹਲਕੇ ਦੇ ਸਮੂਹ ਪਿੰਡਾਂ ਦੇ ਵਿੱਚ ਜਾਏਗੀ ਅਤੇ ਵੋਟਰਾਂ ਨੂੰ ਵੋਟ ਦੇ ਹੱਕ ਦੇ ਪ੍ਰਤੀ ਜਾਗਰੂਕ ਕਰੇਗੀ।।
ਉਹਨਾਂ ਦੱਸਿਆ ਕਿ ਇਸ ਦੌਰਾਨ ਇੱਕ ਟੀਮ ਵੈਨ ਦੇ ਨਾਲ ਹਾਜ਼ਰ ਰਹੇਗੀ ਜੋ ਪਿੰਡੋ ਪਿੰਡ ਕੈਂਪ ਲਗਾ ਕੇ ਵੋਟਰਾਂ ਨੂੰ ਵੋਟ ਬਣਾਉਣ ਜਾ ਦਰੁਸਤ ਕਰਵਾਉਣ ਸਬੰਧੀ ਆ ਰਹੀਆਂ ਕਿਸੇ ਤਰ੍ਹਾਂ ਦੀ ਮੁਸ਼ਕਿਲ ਦੇ ਹੱਲ ਸਬੰਧੀ ਵੀ ਜਾਣਕਾਰੀ ਮੁਹਈਆ ਕਰਵਾਏਗੀ।।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਦੇ ਵਿੱਚ ਈਵੀਐਮ ਦੀ ਵਰਤੋਂ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਵੋਟਰਾਂ ਨੂੰ ਈ ਵੀ ਐਮ ਚਲਾਉਣ , ਕਿਵੇਂ ਵੋਟ ਦੇ ਹੱਕ ਦਾ ਇਸਤੇਮਾਲ ਹੁੰਦਾ ਹੈ ਆਦਿ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੌ ਵੋਟ ਭੁਗਤਾਉਣ ਸਮੇਂ ਵੋਟਰਾਂ ਨੂੰ ਕਿਸੇ ਤਰਾਂ ਦੀ ਦਿੱਕਤ ਪਰੇਸ਼ਨੀ ਨਾ ਪੇਸ਼ ਆਵੇ।।