ਸੰਗਰੂਰ,
ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸੂਬੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਗਈ ਹੈ। ਇਹ ਵੈਨ ਜ਼ਿਲ੍ਹਾ ਸੰਗਰੂਰ ਦੇ ਸਮੂਹ ਹਲਕਿਆਂ ਵਿੱਚ ਵੋਟਰਾਂ ਨੂੰ ਵੋਟ ਪਾਉਣ, ਵੋਟ ਬਣਾਉਣ ਲਈ ਜਾਗਰੂਕ ਕਰੇਗੀ। ਇਸ ਜਾਗਰੂਕਤਾ ਵੈਨ ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਹਰੀ ਝੰਡੀ ਦਿਖਾ ਕੇ ਵੱਖ-ਵੱਖ ਸਥਾਨਾਂ ਲਈ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੋਬਾਇਲ ਵੈਨ ਦਾ ਮੁੱਖ ਉਦੇਸ਼ ਹਲਕਿਆਂ ਦੇ ਹਰ ਇਕ ਵੋਟਰ ਨੂੰ ਵੋਟਾਂ ਬਣਵਾਉਣ, ਵੋਟਾਂ ਵਿੱਚ ਲੋੜ ਅਨੁਸਾਰ ਸੋਧ ਕਰਵਾਉਣ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਨ ਵਿੱਚ ਵੀਡੀਓ ਕਲਿੱਪ ਚਲਾ ਕੇ ਅਤੇ ਈ.ਵੀ.ਐਮ ਮਸ਼ੀਨ ਰਾਹੀਂ ਵੋਟ ਪਵਾਕੇ ਅਤੇ ਨਾਗਰਿਕਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨ ਪ੍ਰਤੀ ਜਾਗਰੂਕ ਕਰਨਾ ਹੈ।
ਐੱਸ ਡੀ ਐੱਮ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ ਜੋ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ. ਪੀ.ਏ.ਟੀ. ਦੇ ਕੰਮਕਾਜ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰੇਗੀ।