ਓਵਰਏਜ ਬੇਰੁਜ਼ਗਾਰ ਯੂਨੀਅਨ ਵੱਲੋਂ ਨੂੰ ਮੁੱਖ ਰੱਖ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ

0
134

ਸੰਗਰੂਰ, 1 ਜੂਨ, 2023: ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋਂ ਉਮਰ ਹੱਦ ਵਿੱਚ ਛੋਟ ਦੇ ਕੇ ਭਰਤੀ ਕਰਨ ਦੀ ਮੰਗ ਨੂੰ ਲੈ ਕੇ 7 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਦਾ ਫੈਸਲਾ ਕੀਤਾ ਹੈ। ਉਵਰਏਜ ਬੇਰੁਜ਼ਗਾਰ ਨੌਜਵਾਨਾਂ ਨੇ ਪੰਜਾਬ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਅਤੇ ਸਿਹਤ ਮਹਿਕਮੇ ਵਿੱਚ ਉਮਰ ਹੱਦ ਛੋਟ ਦੇ ਕੇ ਖਾਲੀ ਪਈਆਂ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕੀਤਾ ਜਾਵੇ। ਓਵਰਏਜ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਓਵਰਏਜ਼ ਮਲਟੀਪਰਪਜ ਹੈਲਥ ਵਰਕਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਉਮਰ ਹੱਦ ਵਿੱਚ ਛੋਟ ਦੇ ਮਸਲੇ ਨੂੰ ਲੇ ਕੇ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਉਮਰ ਹੱਦ ਵਿੱਚ ਛੋਟ ਦੇਣ ਦਾ ਭਰੋਸਾ ਦਿੱਤਾ ਸੀ ਜੋ ਕਿ ਅਜੇ ਤੱਕ ਉਸ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਾਰ-ਵਾਰ ਸਟੇਜਾਂ ਉੱਤੇ ਓਵਰਏਜ ਬੇਰੁਜ਼ਗਾਰਾਂ ਲਈ ਉਮਰ ਹੱਦ ਵਧਾਉਣ ਦੀ ਗੱਲ ਕੀਤੀ ਜਾਦੀ ਹੈ, ਪਰ ਸਰਕਾਰ ਨੇ ਮਾਸਟਰ ਕੇਡਰ 4161 ਅਤੇ ਈ ਟੀ ਟੀ 5994 ਪੋਸਟਾਂ ਵਿੱਚ ਸਰਕਾਰ ਵੱਲੋਂ ਲਾਰਾ ਲਾਉਣ ਦੇ ਬਾਵਜੂਦ ਉਮਰ ਹੱਦ ਛੋਟ ਨਹੀਂ ਦਿੱਤੀ ਗਈ। ਇਸ ਲਈ ਸਾਨੂੰ ਵਾਰ ਵਾਰ ਧਰਨੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਆਉਣ ਵਾਲੀ ਮਾਸਟਰ ਭਰਤੀ ਵਿਚ 55% ਦੀ ਬੇਤੁਕੀ ਸ਼ਰਤ ਨੂੰ ਲਾਗੂ ਕਰ ਦਿੱਤਾ ਹੈ, ਉਸ ਨੂੰ ਰੱਦ ਕੀਤਾ ਜਾਵੇ। ਯੂਨੀਅਨ ਦੀ ਮੰਗ ਹੈ ਕਿ ਨਿਯਮਾਂ ਵਿੱਚ ਸੋਧ ਕਰਕੇ ਭਰਤੀ ਦੀ ਉਮਰ ਹੱਦ 37 ਤੋ ਵਧਾ ਕੇ 42 ਸਾਲ ਕੀਤੀ ਜਾਵੇ,ਉਮਰ ਹੱਦ ਪਾਰ ਕਰ ਚੁੱਕੇ ਸਾਰੇ ਬੇਰੁਜ਼ਗਾਰਾਂ ਨੂੰ ਘੱਟੋ ਘੱਟ ਇੱਕ ਮੌਕਾ ਦਿੱਤਾ ਜਾਵੇ, ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ।

LEAVE A REPLY

Please enter your comment!
Please enter your name here