ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

0
24

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ
ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਭਗਤਾਂਵਾਲਾ ਮੰਡੀ ਦਾ ਕੀਤਾ ਦੌਰਾ
ਬੀਤੇ ਦਿਨ ਹੋਈ ਬਰਸਾਤ ਕਾਰਨ ਖੇਤਾਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਅਤੇ ਐਸ ਡੀ ਐਮ
ਕਣਕ ਸੁਕਾ ਕੇ ਲਿਆਉਣ ਕਿਸਾਨ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਅਪ੍ਰੈਲ (       )-ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਮੰਡੀਆਂ ਵਿਚ ਕਣਕ ਦੀ ਖਰੀਦ ਉਤੇ ਪਏ ਅਸਰ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨਾਂ ਦੇ ਆਦੇਸ਼ਾਂ ਉਤੇ ਸਾਰੇ ਐਸ ਡੀ ਐਮ ਸਾਹਿਬਾਨ ਨੇ ਆਪਣੇ ਆਪਣੇ ਹਲਕੇ ਦੀਆਂ ਮੰਡੀਆਂ ਤੇ ਖੇਤਾਂ ਦਾ ਦੌਰਾ ਕਰਕੇ ਕਣਕ ਉਤੇ ਬਰਸਾਤ ਦੇ ਪਏ ਅਸਰ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਉਹ ਕਣਕ ਸੁੱਕੀ ਲੈ ਕੇ ਆਉਣ।  ਉਨਾਂ ਦੱਸਿਆ ਕਿ ਫਿਲਹਾਲ ਕਣਕ ਦੀ ਆਮਦ ਸੁਸਤ ਹੈ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਭਾਵੇਂ ਕੋਈ ਨੁਕਸਾਨ ਨਹੀਂ ਹੋਇਆ, ਪਰ ਕਣਕ ਦੀ ਕਟਾਈ ਇਕ-ਦੋ ਦਿਨ ਅੱਗੇ ਪੈ ਗਈ ਹੈ। ਇਸ ਤੋਂ ਇਲਾਵਾ ਦਾਣੇ ਵਿਚ ਨਮੀ ਵਧ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ 18 ਮੰਡੀਆਂ ਵਿਚ ਹੀ ਆਮਦ ਹੋਈ ਹੈ ਅਤੇ ਕੁੱਲ 3590  ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 1409 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਮੰਡੀ ਵਿਚ ਉਨਾਂ ਨੂੰ ਖਰੀਦ ਦਾ ਇੰਤਜ਼ਾਰ ਨਾ ਕਰਨਾ ਪਵੇ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਸ. ਅਮਨਦੀਪ ਸਿੰਘ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਚ 12 ਫ਼ੀਸਦੀ ਤੋਂ ਵਧੇਰੇ ਨਮੀ ਦੀ ਮਾਤਰਾ ਵਾਲੀ ਕਣਕ ਦੀਆਂ ਟਰਾਲੀਆਂ ਦੀ ਮੰਡੀਆਂ ਚ ਆਮਦ ਨਾ ਹੋਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕੀਤੀ ਜਾਵੇ ਤਾਂ ਜੋ ਨਮੀ ਕਾਰਨ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਤੂੜੀ ਬਣਾ ਕੇ ਪਸ਼ੂਆਂ ਦੇ ਚਾਰੇ ਲਈ ਵਰਤਣ। ਇਸ ਤੋਂ ਇਲਾਵਾ ਬਚੇ ਹੋਈ ਥੋੜੇ ਕਚਰੇ ਨੂੰ ਵੀ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਉਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ। 

 

 

ਦਫਤਰ ਜ਼ਿਲ੍ਹਾ ਲੋਕ ਸੰਪਕਰ ਅਫਸਰਅੰਮ੍ਰਿਤਸਰ

ਸਵੀਪ ਬਾਰੇ ਜਾਗਰੂਕ ਕੀਤਾ

ਅੰਮ੍ਰਿਤਸਰ 20 ਅਪ੍ਰੈਲ 2024:—-ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਜਾਰੀ  ਹਦਾਇਤਾਂ ਅਨੁਸਾਰ  ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀਹਾਲ ਗੇਟ ਅ੍ਰੰਮਿਤਸਰ ਵਿਖੇ ਅਲੂਮਨੀ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਮੀਟਿੰਗ ਕੀਤੀ ਗਈ। ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਵੱਲੋਂ ਸੰਬੋਧਨ ਕਰਦਿਆਂ ਐਸੋਸੀਏਸ਼ਨ   ਬਾਰੇ ਦੱਸਿਆ ਗਿਆ। ਇੰਡਸਟਰੀ ਵਿੱਚ ਨੌਕਰੀਆਂ ਕਰ ਰਹੇ ਇਸ ਸੰਸਥਾ ਦੇ ਪਾਸ ਆਊਟ ਸਿਖਿਆਰਥੀ ਟਰੇਡ ਸੀਵਿੰਗ ਟੈਕਨੋਲੋਜੀ ਫੈਸਨ ਡਿਜਾਈਨ ਐਂਡ ਟੈਕਨਾਲੋਜੀਆਈ.ਸੀ.ਟੀ.ਐਸ.ਐਮ ਅਤੇ ਟਰੇਡ ਸਰਫੇਸ ਓਰਨਾਮੈਟੇਸ਼ਨ ਤਕਨੀਕ ਦੇ ਪਾਸ ਆਊਟ ਅਤੇ ਪੜ ਰਹੇ ਸਿਖਿਆਰਥੀ ਮੀਟਿੰਗ ਵਿੱਚ ਹਾਜਰ ਹੋਏ । ਇਸ ਸਮੇਂ ਇਹਨਾਂ ਦੇ ਨਾਲ ਟਰੇਡ ਨਾਲ ਸੰਬੰਧਿਤ ਇੰਸਟਰਕਟਰ ਵੀ ਹਾਜਰ ਸਨ। ਪਾਸ ਆਊਟ ਸਿਖਿਆਰਥੀਆਂ ਵੱਲੋਂ ਸੰਸਥਾ ਨੂੰ ਇਸ ਸਮੇਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਦੀ ਬਿਹਤਰੀ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਜਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਕਮ ਨੋਡਲ ਅਫਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਿਨਾਂ ਕਿਸੇ ਦਬਾਅਲਾਲਚਭੇਦਭਾਵਜਾਤਪਾਤ  ਅਤੇ ਪਾਰਟੀ ਬਾਜੀ ਤੋਂ ਉਪਰ ਉੱਠਕੇ ਵੋਟ ਕਰਨ ਲਈ ਕਿਹਾ ਗਿਆ। ਇਹ ਵੀ ਦੱਸਿਆ ਗਿਆ ਕਿ 1 ਜੂਨ ਵੋਟਾਂ ਵਾਲੇ ਦਿਨ ਗਰਮੀ ਜਿਆਦਾ ਹੋਣ ਕਰਕੇ ਸਾਨੂੰ ਸਵੇਰੇ ਸਵੇਰੇ ਵੋਟਿੰਗ ਕਰ ਲੈਣੀ ਚਾਹੀਦੀ ਹੈ।

 

 

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਅੰਮ੍ਰਿਤਸਰ

ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

ਅੰਮ੍ਰਿਤਸਰ 20 ਅਪ੍ਰੈਲ 2024:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਇੰਦੂ ਮੰਗੋਤਰਾ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਸ-ਪਾਸ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜ਼ਰੂਰ ਪ੍ਰੇਰਿਤ ਕਰਣਗੇ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਵੋਟਰ ਜਾਗਰੂਕਤਾ ਲੈੱਕਚਰ ਵੀ ਦਿੱਤੇ ਗਏ ਅਤੇ ਭਾਰਤੀ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਅਤੇ ਫ਼ਰਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਮੌਕੇ ਵੋਟਰ ਹੈਲਪਲਾਈਨ ਐਪ,ਐਨ.ਵੀ.ਐਸ.ਪੀ.ਪੋਰਟਲ ਅਤੇ ਡਾਇਲ 1950 ਸੇਵਾ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟੋ੍ਰਲ ਲਿਟਰੇਸੀ ਕਲੱਬਾਂ ਵਲੋਂ ਲਗਾਤਾਰ ਸਵੀਪ ਗੱਤੀਵਿਧੀਆਂ ਕੀਤੀਆਂ ਜਾ ਰਹੀਆਂ ਹਨਜਿਸ ਲਈ ਸਾਰੇ ਸਕੂਲ ਮੁੱਖੀ ਵਧਾਈ ਦੇ ਪਾਤਰ ਹਨ। ਭਾਰਤ ਚੋਣ ਕਮਿਸ਼ਨ ਵਲੋਂ 70 ਪ੍ਰਤੀਸ਼ਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਜ਼ੋਰਦਾਰ ਕੋਸ਼ਸ਼ਾਂ ਜਾਰੀ ਹਨ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਅਗਾਮੀ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਵੋਟ ਕਰ ਅੰਮ੍ਰਿਤਸਰ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰੇਕ ਵੋਟਰ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here