ਕਪੂਰਥਲਾ ਵਿਚ “ਸਵੱਛਤਾ ਹੀ ਸੇਵਾ “ ਮੁਹਿੰਮ ਦੀ ਸ਼ੁਰੂਆਤ

0
336
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਧਾਲੀਵਾਲ ਦੋਨਾ ਪਿੰਡ ਤੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੁਰਪ੍ਰਤਾਪ ਸਿੰਘ ਡਿਪਟੀ ਸੀ.ਈ.ਓ.ਜੀ ਦੀ ਅਗਵਾਈ ਹੇਠ ਬੱਚਿਆਂ ਵਲੋਂ ਸਾਫ ਸਫਾਈ ਦੀ ਮਹੱਤਤਾ ਬਾਰੇ ਰੈਲੀ ਵੀ ਕੱਢੀ ਗਈ। ਇਹ ਮੁਹਿੰਮ 2 ਅਕਤੂਬਰ ਤੱਕ ਚੱਲੇਗੀ,ਜਿਸਦਾ ਮੁੱਖ ਮਕਸਦ ਲੋਕਾਂ ਨੂੰ ਸਾਫ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਵਧੀਕ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਪਿੰਡਾਂ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋਂ ਨੂੰ ਰੋਕਣ,ਠੋਸ ਅਤੇ ਤਰਲ ਕੂੜੇ ਨੂੰ ਵੱਖੋਂ ਵੱਖ ਕਰਕੇ ਸੁਚੱਜੇ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਪਿੰਡਾਂ  ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਲ ਸਪਲਾਈ ਵਿਭਾਗ ਵਲੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਲਈ ਇਸ ਮਹਿੰਮ ਨਾਲ ਸਬੰਧਿਤ ਛੋਟੀਆਂ ਵੀਡੀਓਜ਼ ਬਣਾ ਕੇ ਭੇਜਣ ਲਈ ਵੀ ਕਿਹਾ ਗਿਆ ਹੈ ਤਾਂ ਜੋ ਉਸਨੂੰ ਭਾਰਤ ਸਰਕਾਰ ਦੇ ਵੱਖ-ਵੱਖ ਸੰਚਾਰ ਪਲੇਟਫ਼ਾਰਮਾਂ ਤੇ ਅਪਲੋਡ ਕੀਤਾ ਜਾ ਸਕੇ। ਇਸ ਮੌਕੇ ਸਰਕਾਰੀ ਸਮਾਰਟ ਹਾਈ ਸਕੂਲ ਧਾਲੀਵਾਲ ਦੋਨਾ ਦੇ ਬੱਚਿਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਧਾਲੀਵਾਲ ਦੋਨਾ ਦੇ ਸਰਪੰਚ ਸਰਦੂਲ ਸਿੰਘ,ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here