ਕਰਮਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਏ

0
37
ਕਰਮਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਏ

ਕਰਮਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਏ

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸਮੂੰਹ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕਰਮਨ ਸ਼ਹਿਰ ਵਿਖੇ ਕਰਵਾਏ ਗਏ। ਜਿੰਨ੍ਹਾਂ ਦੀ ਸੇਵਾ ਹਰ ਸਾਲ ਦੀ ਤਰ੍ਹਾਂ ਕਰਮਨ ਸ਼ਹਿਰ ਦੇ ਟਰੱਕਾ ਦੇ ਕਾਰੋਵਾਰ ਨਾਲ ਸੰਬੰਧਤ ਪਰਿਵਾਰਾ ਨੇ ਸਾਝੇ ਤੌਰ ‘ਤੇ ”ਗੁਰਦੁਆਰਾ ਅਨੰਦਗੜ ਸਾਹਿਬ, ਕਰਮਨ” ਵਿਖੇ ਕੀਤੀ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠ ਹੋਏ। ਸਮਾਪਤੀ ‘ਤੇ ਵਿਸ਼ੇਸ਼ ਸਮਾਗਮ ਵਿੱਚ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਦੇ ਭਾਈ ਬਲਜਿੰਦਰ ਸਿੰਘ  ਅਤੇ ਸਾਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਭਾਈ ਮਨਜੀਤ ਸਿੰਘ ਪੱਤੜ ਅਤੇ ਸੁਖਚੈਨ ਸਿੰਘ ਨੇ ਕਵੀਸ਼ਰੀ ਰਾਹੀਂ ਹਾਜ਼ਰੀ ਭਰਦੇ ਹੋਏ 1984 ਦੇ ਘੱਲੂਘਾਰੇ ਦਾ ਇਤਿਹਾਸ ਜ਼ੋਸੀਲੇ ਅੰਦਾਜ਼ ਵਿੱਚ ਸੰਗਤਾਂ ਨੂੰ ਸੁਣਾਇਆ।  ਇਸ ਸਮੇਂ ਸਿੱਖ ਕੌਸ਼ਲ ਆਫ ਸੈਂਟਰਲ ਕੈਲੇਫੋਰਨੀਆਂ ਵੱਲੋਂ ਸੰਗਤਾਂ ਲਈ ਦਸਤਾਰ ਬੰਨਣ ਦਾ ਲੰਗਰ ਵੀ ਲਾਇਆ ਹੋਇਆ ਸੀ। ਇਸੇ ਦੌਰਾਨ ਕੌਸ਼ਲ ਦੇ ਸਰਗਰਮ ਮੈਂਬਰ ਭਾਈ ਗੁਰਦੀਪ ਸਿੰਘ ਖਾਲਸਾ ਨੇ ਬੋਲਦਿਆਂ ਸੰਖੇਪ ਜੂਨ 1984 ਇਤਿਹਾਸ ਅਤੇ ਸਿੱਖ ਨਸਲਕੁਸ਼ੀ ਦੀ ਗੱਲ ਕਰਦੇ ਹੋਏ ਸਿੱਖ ਕੌਮ ਨੂੰ ਏਕਤਾ ਵਿੱਚ ਰਹਿਣ ਅਤੇ ਆਪਣੇ ਹੱਕਾਂ ਪ੍ਰਤੀ ਸੁਚੇਤ ਰਹਿਣ ਦੀ ਗੱਲ ਕੀਤੀ। ਨਾਲ ਸੰਬੰਧਤ ਵਾਰਾ ਗਾਉਂਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਸਮਾਗਮ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿੰਤਸਰ ਦੇ ਮੈਂਬਰ ਸ. ਜੁਗਰਾਜ ਸਿੰਘ ਦੌਧਰ, ਤਰਸੇਮ ਸਿੰਘ ਬਾਸੀ ਅਤੇ ਹੋਰਨਾਂ ਦਾ ਸਿਰੋਪੇ ਦੇ ਕੇ ਸਨਮਾਨ ਵੀ ਕੀਤਾ ਗਿਆ।
                      ਇਸ ਪ੍ਰੋਗਰਾਮ ਨੂੰ ਕਰਵਾਉਣ ਵਾਲੇ ਪ੍ਰਮੁਖ ਟਰੱਕ ਡਰਾਈਵਰ ਸੇਵਾਦਾਰਾਂ ਵਿੱਚ ਗੁਲਸ਼ਿੰਦਰ ਸਿੰਘ ਢਿੱਲੋ, ਹਰਪ੍ਰੀਤ ਸਿੱਧੂ, ਗੁਰਦੀਪ ਸਿੰਘ ਅਟਵਾਲ, ਸੁੱਖਾ ਢਿੱਲੋ, ਅਜੀਤ ਸਿੰਘ ਚਾਹਲ, ਜਸਪ੍ਰੀਤ ਸਿੰਘ ਬੈਸ, ਮਨਜੀਤ ਸਿੰਘ ਘੁੰਮਣ, ਮਨਜੀਤ ਸਿੰਘ ਵਿਰਕ, ਸਰਬਜੀਤ ਸਿੰਘ ਬਾਸੀ, ਗੁਰਦੀਪ ਸਿੰਘ ਨਾਹਲ, ਕਮਲਦੀਪ ਸਿੰਘ, ਗਗਨਦੀਪ ਸਿੰਘ ਆਦਿਕ ਦੇ ਨਾਂ ਸਾਮਲ ਹਨ। ਹਰ ਸਾਲ ਦੀ ਤਰ੍ਹਾਂ ਸਮਾਗਮ ਦੀ ਸੇਵਾ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ ਗਈ। ਸਮੁੱਚੇ ਪ੍ਰੋਗਰਾਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤੇ। ਇਸ ਸਮਾਗਮ ਦੌਰਾਨ ਇਲਾਕੇ ਭਰ ਤੋਂ ਸੰਗਤਾਂ ਨਤਮਸਤਕ ਹੋਈਆ।

LEAVE A REPLY

Please enter your comment!
Please enter your name here