ਕਲਗੀਧਰ ਦਸਮੇਸ਼ ਪਿਤਾ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ ਦੇ ਕਿਸੇ ਇਤਿਹਾਸ ਵਿੱਚ ਨਹੀਂ ਮਿਲਦੀ-ਗਰਚਾ
ਭਾਜਪਾ ਆਗੂ ਗਰਚਾ ਨੇ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਸ੍ਰੀ ਚਮਕੌਰ ਸਾਹਿਬ, 29 ਦਸੰਬਰ ( ) : ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਕਿਸੇ ਇਤਿਹਾਸ ਵਿੱਚ ਨਹੀਂ ਮਿਲਦੀ ਅਤੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆਂ ਕਦੇ ਵੀ ਜ਼ੁਲਮ ਕਰਨ ਵਾਲਿਆਂ ਨੂੰ ਯਾਦ ਨਹੀਂ ਕਰਦੀ ਜਦੋਂ ਕਿ ਜ਼ੁਲਮ ਵਿਰੁੱਧ ਲੜਨ ਵਾਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੌਜਵਾਨਾਂ ਅੰਦਰ ਜ਼ੁਲਮ ਵਿਰੁਧ ਲੜਨ ਦਾ ਹੌਂਸਲਾ ਪੈਦਾ ਕਰਦੀ ਹੈ। ਇਹ ਸ਼ਹਾਦਤ ਸਾਨੂੰ ਇਹ ਸਬਕ ਵੀ ਦਿੰਦੀ ਹੈ ਕਿ ਸਾਨੰ ਕਿਸੇ ਤੇ ਜ਼ੁਲਮ ਨਾ ਕਰ ਕੇ ਹੱਕ ਸੱਚ ਦੇ ਰਾਹ ਤੇ ਤੁਰਨਾ ਚਾਹੀਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਲੰਗਰ ਹਾਲ ਵਿਚ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਉਨ੍ਹਾਂ ਦੇ ਪਤਨੀ ਬੀਬਾ ਰਵਨੀਤ ਕੌਰ ਗਰਚਾ, ਬੇਟੀ ਗੁਰਲਵਲੀਨ ਕੌਰ, ਕਿਰਨਜੋਤ ਕੌਰ, ਰਾਜਦੀਪ ਸਿੰਘ ਗਰਚਾ, ਜਸਵਿੰਦਰ ਸਿੰਘ ਖਾਲਸਾ, ਪਵਨਜੀਤ ਸਿੰਘ, ਕੁਲਜਿੰਦਰ ਸਿੰਘ ਗਰੇਵਾਲ, ਰਜੇਂਦਰ ਸਿੰਘ ਵਾਲੀਆ, ਰੁਪਿੰਦਰ ਸਿੰਘ ਸੈਣੀ ਵੀ ਮੌਜੂਦ ਸਨ।