ਕਸਬਾ ਖਡੂਰ ਸਾਹਿਬ ਵਿਖੇ ਅਨੇਕਾਂ ਪਰਿਵਾਰ ਭਾਜਪਾ ਵਿੱਚ ਸ਼ਾਮਲ
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ
ਖਡੂਰ ਸਾਹਿਬ/ਤਰਨਤਾਰਨ, 30 ਮਾਰਚ 2025
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਖਡੂਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਤਾਰ ਸਿੰਘ ਦੇ ਗ੍ਰਹਿ ਵਿਖੇ ਅਨੇਕਾਂ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਮੁਖੀ ਜਿੰਨਾਂ ਵਿੱਚ ਸ.ਲਖਵਿੰਦਰ ਸਿੰਘ,ਸ.ਮਹਿੰਦਰ ਸਿੰਘ,ਸ.ਰਵਿੰਦਰ ਸਿੰਘ,ਸ.ਗੁਰਜੰਟ ਸਿੰਘ,ਸ.ਹਰਜਿੰਦਰ ਸਿੰਘ,ਸ.ਗੁਰਪ੍ਰੀਤ ਸਿੰਘ,ਸ.ਬਲਦੇਵ ਸਿੰਘ,ਸ.ਕੁਲਵੰਤ ਸਿੰਘ,ਸ.ਜਗਬੀਰ ਸਿੰਘ,ਸ.ਜਤਿੰਦਰ ਸਿੰਘ ਆਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਬਿਰਾਜਮਾਨ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬੁਰੀ ਤਰ੍ਹਾਂ ਕੰਗਾਲੀ ਦੀਆਂ ਰਾਹਾਂ ‘ਤੇ ਲਿਆ ਕੇ ਖੜਾ ਕੀਤਾ ਹੈ,ਹਰ ਵਰਗ ਡਰ,ਸਹਿਮ ਨਾਲ ਜਿੰਦਗੀ ਬਤੀਤ ਕਰ ਰਿਹਾ ਹੈ,ਵਪਾਰ ਖਤਮ ਹੋ ਕੇ ਦੂਸਰੇ ਸੂਬਿਆਂ ਵਿੱਚ ਜਾ ਚੁੱਕਾ ਹੈ।ਜਿਸ ਕਾਰਨ ਪੰਜਾਬ ਦੀ ਜਵਾਨੀ ਵਿਦੇਸ਼ਾਂ ਵੱਲ ਰੁਖ ਕਰ ਰਹੀ ਹੈ ਅਤੇ ਉਦਯੋਗ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਕੇ ਰਹਿ ਗਿਆ।ਉਨਾਂ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਝੂਠ ਬੋਲ ਕੇ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਕੀਤਾ ਹੈ ਪਰ ਹੁਣ ਲੋਕਾਂ ਦੇ ਮਨਾਂ ਵਿੱਚ ਆਸ ਬੱਝੀ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਉਨਾਂ ਦੇ ਦੁੱਖ ਸੁੱਖ ਵਿੱਚ ਭਾਗੀਦਾਰ ਹੋ ਰਹੀ ਹੈ।ਇਸ ਮੌਕੇ ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਮੀਤ ਪ੍ਰਧਾਨ ਨੇਤਰਪਾਲ ਸਿੰਘ ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ,ਸੀਨੀ ਆਗੂ ਪਰਮਜੀਤ ਸਿੰਘ,ਯੂਥ ਵਿੰਗ ਪ੍ਰਧਾਨ ਦਿਨੇਸ ਜੌਸ,ਕਿਸਾਨ ਮੋਰਚਾ ਪ੍ਰਧਾਨ ਅਵਤਾਰ ਸਿੰਘ,ਹਰਮਨਦੀਪ ਸਿੰਘ ਸਰਕਲ ਪ੍ਰਧਾਨ ਮੇਹਰ ਸਿੰਘ, ਨਰਿੰਦਰ ਸਿੰਘ,ਸਾਹਿਬ ਸਿੰਘ,ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।