ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਹੋਏ ਆਪ ਚ ਸ਼ਾਮਿਲ

0
119

ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਹੋਏ ਆਪ ਚ ਸ਼ਾਮਿਲ

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੋ ਰਹੇ ਹਨ ਆਪ ਚ ਸ਼ਾਮਿਲ – ਮਲਵਿੰਦਰ ਕੰਗ

ਰੋਪੜ 3 ਮਈ 2024

ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਡਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਪਿੰਡਾਂ ਦੇ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਹਨਾਂ ਮੈਂਬਰਾ ਦਾ  ਦਿਨੇਸ਼ ਚੱਡਾ ਅਤੇ ਮਲਵਿੰਦਰ ਕੰਗ ਨੇ ਪਾਰਟੀ ਵਿਚ ਆਉਣ ਤੇ ਸਵਾਗਤ ਕੀਤਾ।

ਆਮ ਆਦਮੀ ਪਾਰਟੀ ਵਿਚ ਪਿੰਡ ਖਾਨਪੁਰ ਖੂਹੀ ਤੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਚੌਧਰੀ ਸਤੀਸ਼ ਕੁਮਾਰ ਸੋਨੂ, ਮੌਜੂਦਾ ਬਲਾਕ ਸੰਮਤੀ ਮੈਂਬਰ ਹਿੰਮਤ ਸਿੰਘ ਅਤੇ ਪਿੰਡ ਔਲਖ ਤੋਂ ਮੌਜੂਦਾ ਕਾਂਗਰਸੀ ਸਰਪੰਚ ਦਲਜੀਤ ਸਿੰਘ ਸ਼ਾਮਿਲ ਹੋਏ। ਸ਼ਾਮਿਲ ਹੋਏ ਵਿਅਕਤੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ  ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।

LEAVE A REPLY

Please enter your comment!
Please enter your name here