ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

0
13

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ*

*ਮੰਤਰੀ ਅਮਨ ਅਰੋੜਾ ਨੇ ਸਿਰੋਪਾ ਭੇਟ ਕਰਕੇ ਰਾਠੌੜ ਦਾ ਪਾਰਟੀ ਵਿੱਚ ਕੀਤਾ ਸਵਾਗਤ*

ਚੰਡੀਗੜ੍ਹ, 8 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਅਤੇ ਕੰਵਰ ਉਦੈ ਸਿੰਘ ਰਾਠੌੜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਰੰਧਾਵਾ ਦੀ ਮੌਜੂਦਗੀ ਵਿੱਚ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਕੰਵਰ ਉਦੈ ਸਿੰਘ ਰਾਠੌੜ ਦਾ ਸਿਆਸੀ ਸਫ਼ਰ ਕਾਫੀ ਪ੍ਰਭਾਵਸ਼ਾਲੀ ਰਿਹਾ ਹੈ। ਉਹ ‘ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ’ ਦੇ ਸਾਬਕਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸੈਕਟਰੀ ਇੰਚਾਰਜ ਵਰਗੇ ਅਹਿਮ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੇਖਦੇ ਹੋਏ ਅੱਜ ਹਰ ਵਰਗ ਦੇ ਇਮਾਨਦਾਰ ਲੋਕ ਸਾਡੇ ਨਾਲ ਜੁੜ ਰਹੇ ਹਨ। ਕੰਵਰ ਉਦੈ ਸਿੰਘ ਰਾਠੌੜ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਦੇ ਆਉਣ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ। ਅਸੀਂ ਮਿਲ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਆਪਣੇ ਸੰਕਲਪ ਨੂੰ ਹੋਰ ਤੇਜ਼ੀ ਨਾਲ ਪੂਰਾ ਕਰਾਂਗੇ। ਪਾਰਟੀ ਵਿੱਚ ਹਰ ਮਿਹਨਤੀ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here