ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

0
88
ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ
ਪਟਿਆਲਾ, 24 ਫਰਬਰੀ, 2024: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਅਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ  ਵੱਲੋਂ ਸਾਂਝੇ ਤੌਰ ’ਤੇ ਕੇਂਦਰੀ ਗਰਿਹ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗਰਿਹ ਮੰਤਰੀ ਅਨਿਲ ਵਿੱਜ ਦਾ ਪੁਤਲਾ ਪਟਿਆਲਾ ਦੇ ਪੁਰਾਣੇ ਬੱਸ ਸਟੈਂ ਡ ਦੇ ਬੱਤੀਆਂ ਵਾਲੇ ਚੌਕ ਵਿਚ ਫੂਕਿਆ ਗਿਆ। ਇਸ ਤੋਂ ਪਹਿਲਾਂ ਕਿਸਾਂਨਾਂ ਤੇ ਵਰਕਰਾਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋ ਕੇ ਵੱਖ ਵੱਖ ਬੁਲਾਰਿਆਂ ਵੱਲੋਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਕਰੜੀ ਨਿੰਦਾ ਕੀਤੀ। ਜਿਥੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਥੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਕੰਧਾਂ ਕਰ ਕੇ ਕੰਡਿਆਲੀਆਂ ਤਾਰਾਂ ਲਗਾ ਕੇ, ਤਿਖੇ ਕਿੱਲ ਗੱਡ ਕੇ, ਸੜਕਾਂ ਤੇ ਖਾਈਆਂ ਪੱਟ ਕੇ ਪੁਲਿਸ ਵੱਲੋਂ ਮੁਕੰਮਲ ਰਾਹ ਰੋਕ ਕੇ ਅੱਥਰੂ ਗੈਸ ਦੇ ਗੋਲੇ ਤੇ ਪਲਾਸਟਿਕ ਦੀਆਂ ਗੋਲੀਆਂ ਅੰਨੇਵਾਹ ਵਰਾਈਆਂ ਜਾ ਰਹੀਆਂ ਹਨ। ਜਿਸ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਗੈਰ ਲੋਕਤੰਤਰੀ ਧੱਕੇ ਤੇ ਜੁਲਮ ਦੇ ਖਿਲਾਫ ਅੱਜ ਦਾ ਇਹ ਫੌਰੀ ਐਕਸਨ ਲਿਆ ਗਿਆ।
ਇਸ ਮੌਕੇ ਹੋਰਨਾਂ ਤੋ ਇਲਾਵਾ ਦਵਿੰਦਰ ਸਿੰਘ ਪੂਨੀਆ, ਸੁਰਿੰਦਰ ਸਿੰਘ ਖਾਲਸਾ, ਸਿਰੀ ਨਾਥ, ਗੁਰਚਰਨ ਸਿੰਘ , ਪਰਿਤਪਾਲ ਸਿੰਘ ਸਨੌਰ, ਲਾਭ ਸਿੰਘ, ਗੁਰਦਾਸ ਸਿੰਘ ਪੀ, ਐਸ, ਯੂ ਦੇ ਆਗੂ ਅਤੇ ਮੈਂਬਰ ਵੀ ਭਰਾਤਰੀ ਸਮਰਥਨ ਵਜੋਂ ਸ਼ਾਮਲ ਸਨ।

LEAVE A REPLY

Please enter your comment!
Please enter your name here