ਕਿਰਤੀ ਕਿਸਾਨ ਯੂਨੀਅਨ ਦੇ ਰਣਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਸਕੱਤਰ ਅਤੇ ਲਖਵਿੰਦਰ ਸਿੰਘ ਖਜਾਨਚੀ ਚੁਣੇ 

0
77
ਸੰਗਰੂਰ,
ਅੱਜ ਨੇੜਲੇ ਪਿੰਡ ਚੱਠੇ ਸੇਖਵਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਦੀ ਚੋਣ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ ਅਤੇ ਜਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ 15 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਅਤੇ ਕਿਸਾਨਾਂ ਨੂੰ ਵੱਧ ਚੜ ਕੇ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਉਭਾਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ, ਬਦਲਵੇਂ ਖੇਤੀ ਮਾਡਲ, ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ, ਸਵਾਮੀਨਾਥਨ ਦੇ ਸੀ ਟੂ + 50% ਫਾਰਮੂਲੇ ਮੁਤਾਬਕ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਸਰਕਾਰੀ ਖਰੀਦ ਦੀ ਗਰੰਟੀ, ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਲਖੀਮਪੁਰ ਖੀਰੀ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ 26 ਜਨਵਰੀ ਨੂੰ ਪੂਰੇ ਦੇਸ਼ ਭਰ ਵਿੱਚ ਜ਼ਿਲ੍ਹਾ ਕੇਂਦਰਾਂ ਤੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਇਸ ਵਿੱਚ ਵੱਧ ਚੜ੍ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ ਤੇ ਕਿਰਤੀ ਕਿਸਾਨ ਯੂਨੀਅਨ ਲਗਾਤਾਰ ਡੱਟ ਕੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ।
ਅੱਜ ਪਿੰਡ ਵਿੱਚ ਇਕਾਈ ਦੀ ਚੋਣ ਕਰਦਿਆਂ ਰਣਜੀਤ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਸਕੱਤਰ, ਲਖਵਿੰਦਰ ਸਿੰਘ ਖਜਾਨਚੀ, ਦਰਸ਼ਨ ਸਿੰਘ ਪੱਪੂ ਸਲਾਹਕਾਰ ਅਤੇ ਬੇਅੰਤ ਸਿੰਘ ਮੀਤ ਪ੍ਰਧਾਨ ਸਮੇਤ ਕੁੱਲ 15 ਮੈਂਬਰੀ ਇਕਾਈ ਦੀ ਚੋਣ ਕੀਤੀ ਗਈ। ਨਵੀਂ ਚੁਣੀ ਕਮੇਟੀ ਨੇ ਵੱਧ ਚੜ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਵਿਸ਼ਵਾਸ ਦਿਵਾਇਆ। ਸੰਗਰੂਰ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਵੀ ਪਿੰਡ ਵਿੱਚੋਂ ਟਰੈਕਟਰ ਲੈ ਕੇ ਸ਼ਾਮਿਲ ਹੋਇਆ ਜਾਵੇਗਾ।

LEAVE A REPLY

Please enter your comment!
Please enter your name here