ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਬਹਾਦਰਪੁਰ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੇ ਨੌਜਵਾਨ ਬਜ਼ੁਰਗ ਬੀਬੀਆਂ ਭੈਣਾਂ ਤੇ ਬੱਚੇ ਸ਼ਾਮਲ ਸਨ, ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ , ਜਿਲ੍ਹੇ ਦੇ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ ਤੇ ਸੁੱਖਦੀਪ ਸਿੰਘ ਪੀ ਐੱਸ ਯੂ ਨੇ ਦੱਸਿਆ ਕਿ 7 ਫਰਵਰੀ ਨੂੰ ਵੱਖ-ਵੱਖ ਜਿਲਿ੍ਹਆਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸੱਦੇ ਤੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 7 ਫਰਵਰੀ ਤੱਕ ਸਕੂਲ ਨਾਂ ਖੁੱਲ੍ਹੇ ਫਿਰ ਵੱਖ-ਵੱਖ ਪਿੰਡਾਂ ਦੇ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਨਾਲ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਸਾਰੇ ਸਕੂਲ ਖੋਲ੍ਹੇ ਜਾਣਗੇ, ਕਿਉਂਕਿ ਬੰਦ ਸਕੂਲਾਂ ਦੇ ਨਾਲ ਬੱਚਿਆਂ ਦੇ ਆਉਣ ਵਾਲੇ ਭਵਿੱਖ ਦੇ ਉਪਰ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਹਨਾਂ ਨੇ ਆਖਿਆ ਕਿ ਜੇਕਰ ਕਰੋਨਾ ਮਹਾਂਮਾਰੀ ਸਕੂਲਾਂ ਦੇ ਵਿੱਚ ਹੈ ਫਿਰ ਰੈਲੀਆਂ ਵਿੱਚ ਕਿਉਂ ਨਹੀਂ ਹੈ? ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਬੱਗਾ ਸਿੰਘ, ਦਿਲਪ੍ਰੀਤ ਸਿੰਘ, ਜਗਤਾਰ ਸਿੰਘ, ਗੁਰਮਹਿਕ ਸਿੰਘ, ਜਸਪ੍ਰੀਤ ਸਿੰਘ, ਰੁਪਿੰਦਰ ਸਿੰਘ, ਕਰਨੈਲ ਸਿੰਘ, ਹਕਮ ਸਿੰਘ, ਬਲਵੀਰ ਸਿੰਘ, ਕਿਤ ਸਿੰਘ, ਲੀਲਾ ਸਿੰਘ, ਜੁਝਾਰ ਸਿੰਘ ਬਡਰੁੱਖਾਂ, ਭੋਲਾ ਸਿੰਘ ਲੌਂਗੋਵਾਲ, ਬਲਜੀਤ ਸਿੰਘ ਦੁੱਗਾਂ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Boota Singh Basi
President & Chief Editor