* ਵਿਚੋਲਗੀ ਦੀ ਪੇਸ਼ਕਸ਼ ਕੀਤੀ
* ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫ਼ਾ ਮੰਗਿਆ
ਜੈਪੁਰ -ਮੇਘਾਲਿਆ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਉਸ ਨੂੰ ਆਪਣੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਰਾਜਪਾਲ ਨੇ ਇਹ ਵੀ ਕਿਹਾ ਕਿ ਜੇ ਭਾਜਪਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਭਾਜਪਾ ਦੁਬਾਰਾ ਸੱਤਾ ਵਿਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਕਿਸਾਨਾਂ ਨੂੰ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਦੇਣ ਲਈ ਸਹਿਮਤ ਹੋਵੇ ਤਾਂ ਉਹ ਕੇਂਦਰ ਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ, ਸਗੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਤੋਂ ਅਸਤੀਫਾ ਮੰਗਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਨਹੀਂ ਸਮਝ ਰਹੀ।
Boota Singh Basi
President & Chief Editor