ਕਿਸਾਨ ਵੀਰ ਵੱਧ ਤੋਂ ਵੱਧ ਰਕਬਾ ਨਰਮੇ ਹੇਠ ਲਿਆਉਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਨਰਮੇ ਦੇ ਬੀਜ ਤੇ ਸਬਸਿਡੀ ਦਾ ਲਾਭ ਲੈਣ—ਮੁੱਖ ਖੇਤੀਬਾੜੀ ਅਫਸਰ
ਮਾਨਸਾ, 29 ਅਪ੍ਰੈਲ 2025:
ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ *ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜ ਦੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਭਲਾਈ ਮੰਤਰਾਲਾ ਭਾਰਤ ਸਰਕਾਰ ਵੱਲੋਂ ਬੀ.ਟੀ ਕਾਟਨ ਹਾਈਬ੍ਰਿਡ ਬੀਜ ਦਾ ਵੱਧ ਤੋਂ ਵੱਧ ਵਿਕਰੀ ਮੁੱਲ 901/— ਪ੍ਰਤੀ ਪੈਕਟ ਨਿਰਧਾਰਿਤ ਕੀਤਾ ਗਿਆ ਹੈ ਅਤੇ ਬੀ.ਟੀ ਕਾਟਨ ਬੀਜ ਤੇ 33 ਫੀਸਦੀ ਸਬਸਿਡੀ ਦੇ ਹਿਸਾਬ ਨਾਲ ਪ੍ਰਤੀ ਪੈਕਟ ਵੱਧ ਤੋਂ ਵੱਧ 297/— ਰੁਪਏ ਅਤੇ ਇਕ ਕਿਸਾਨ ਵੱਧ ਤੋਂ ਵੱਧ 10 ਪੈਕਟ (5 ਏਕੜ) ਤੱਕ ਦੀ ਆਰਥਿਕ ਮਦਦ ਲੈ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਕਿਸਾਨ ਵੀਰ ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਲਿੰਕ https://agrisubsidy.