ਚੰਡੀਗੜ੍ਹ, 28 ਅਕਤੂਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦਤਤਰੇਯਾ ਨਾਲ ਹਰਿਆਣਾ ਰਾਜ ਭਵਨ ਵਿਖੇ ਮੁਲਾਕਾਤ ਕੀਤੀ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ। ਇਸ ਮੌਕੇ ਸ. ਸੰਧਵਾਂ ਨੇ ਸ੍ਰੀ ਦੱਤਤਰਯਾ ਨਾਲ ਆਪਣੇ ਤਜਰਬੇ ਸਾਂਝੇ ਕੀਤੇ।