ਕੁਸ਼ਟ ਨਿਵਾਰਣ ਦਿਵਸ ਮੌਕੇ ਪੀ.ਐੱਚ.ਸੀ. ਕੌਹਰੀਆਂ ਦੇ ਸਟਾਫ ਨੇ ਲਿਆ ਪ੍ਰਣ

0
59
ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਕੇਂਦਰ ਤੱਕ ਪਹੁੰਚ ਕੀਤੀ ਜਾਵੇ: ਡਾ. ਕਰਮਜੀਤ ਸਿੰਘ
ਸੰਗਰੂਰ/ਕੌਹਰੀਆਂ
ਡਾ.ਕਿਰਪਾਲ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆਂ ਡਾ. ਕਰਮਜੀਤ ਸਿੰਘ ਐਕਸ ਪੀ ਸੀ ਐੱਸ ਦੀ ਅਗਵਾਈ ਹੇਠ ਬਲਾਕ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ‘ਤੇ ਸਮੂਹ ਸਟਾਫ ਵੱਲੋਂ ਕੁਸ਼ਟ ਰੋਗ ਸੰਬੰਧੀ ਪ੍ਰਣ ਲਿਆ ਗਿਆ।
ਡਾ. ਕਰਮਜੀਤ ਸਿੰਘ ਨੇ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਚਮੜੀ ‘ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ ‘ਤੇ ਗਰਮ-ਠੰਢੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ, ਅਜਿਹੇ ਲੱਛਣ ਹੋਣ ‘ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਚੈਕਅੱਪ ਕਰਵਾਇਆ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਤੇ ਇਸ ਰੋਗ ਤੋ ਹੋਣ ਵਾਲੀ ਕਰੂਪਤਾ (ਦਿਵਿਆਂਗਤਾ) ਤੋਂ ਬਚਿਆ ਜਾ ਸਕੇ। ਡਾ. ਗਗਨ ਖਿਪਲਾ ਨੇ ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਇਸ ਦਾ ਮੁਫ਼ਤ ਇਲਾਜ ਉਪਲਬਧ ਹੈ।
ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਖ- ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਆਸ਼ਾ ਵਰਕਰ ਵੱਲੋ ਘਰ-ਘਰ ਜਾ ਕੇ ਕੁਸ਼ਟ ਰੋਗ ਦੇ ਲੱਛਣਾਂ, ਬਚਾਅ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸੰਭਵ ਹੈ। ਕੁਸ਼ਟ ਰੋਗੀ ਨਾਲ ਬੈਠਣ,ਖਾਣ, ਘੁੰਮਣ-ਫਿਰਨ ਤੇ ਕਿਸੇ ਵੀ ਤਰ੍ਹਾਂ ਦਾ ਭੇਦ-ਭਾਵ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਮੌਕੇ ਡਾ. ਕਨਿਕਾ ਬੱਗਾ, ਮਹੇਸ਼ ਕੁਮਾਰ ਐੱਸ.ਪੀ.ਓ., ਗੁਰਪ੍ਰੀਤ ਕੌਰ ਬੀ ਐੱਸ ਏ, ਸੰਦੂਕ ਕੌਰ, ਰਾਮਫਲ਼ ਸਿੰਘ, ਵੀਰ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਗੁਰਜੋਤ ਜੋਸ਼ੀ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here