ਕੇਂਦਰੀ ਫੌਜੀ ਬਲਾਂ ਦੀ ਦਖਲਅੰਦਾਜ਼ੀ ਖਿਲਾਫ ਮੁਜ਼ਾਹਰਾ ਕਰਦੇ ਵਿਦਿਆਰਥੀਆਂ ਅਤੇ ਨੌਜਵਾਨਾਂ‘ਤੇ ਲਾਠੀਚਾਰਜ ਦੀ ਨਿਖੇਧੀ

0
285

ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕੇਂਦਰ ਸਰਕਾਰ ਦੁਆਰਾ ਨੀਮ ਫੌਜੀ ਬਲਾਂ ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਦਖਲਅੰਦਾਜ਼ੀ ਕਰਨ ਦੀ ਇਜਾਜ਼ਤ ਦੇਣ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਮੁਜ਼ਾਹਰਾ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲਅੰਦਾਜ਼ੀ ਕਰਕੇ ਕੇਂਦਰੀਕਰਨ ਕਰਦਿਆਂ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ। ਡੀਟੀਐੱਫ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਤੇ ਪੰਜਾਬ ਪੁਲਿਸ ਵੱਲੋ ਕੁੱਟਮਾਰ ਵੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਦੋਹਰੇ ਚਰਿੱਤਰ ਦੀ ਉਦਾਹਰਣ ਹੈ ਅਤੇ ਵਿਰੋਧੀ ਵਿਚਾਰ ਨੂੰ ਦਬਾਉਣ ਦਾ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਵਤੀਰਾ ਇੱਕੋ ਜਿਹਾ ਹੀ ਹੈ। ਇਸ ਮੌਕੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਲੋਕਾਂ ਨੂੰ ਇਸ ਖਿਲਾਫ਼ ਜ਼ੋਰਦਾਰ ਢੰਗ ਨਾਲ ਅਵਾਜ਼ ਉਠਾਉਣੀ ਚਾਹੀਦੀ ਹੈ।

LEAVE A REPLY

Please enter your comment!
Please enter your name here