ਕੇਂਦਰੀ ਬਜਟ ‘ਚ ਪੰਜਾਬ ਨੂੰ ਕੀਤਾ ਨਜ਼ਰਅੰਦਾਜ,ਭਾਜਪਾ ਦੇ ਅਸਲ ਏਜੰਡੇ ‘ਤੇ ਉੱਠੇ ਸਵਾਲ- ਬ੍ਰਹਮਪੁਰਾ

0
86
ਕੇਂਦਰੀ ਬਜਟ ‘ਚ ਪੰਜਾਬ ਨੂੰ ਕੀਤਾ ਨਜ਼ਰਅੰਦਾਜ,ਭਾਜਪਾ ਦੇ ਅਸਲ ਏਜੰਡੇ ‘ਤੇ ਉੱਠੇ ਸਵਾਲ- ਬ੍ਰਹਮਪੁਰਾ
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਕੇਂਦਰੀ ਬਜਟ 2024 ਦੀ ਸਖ਼ਤ ਅਲੋਚਨਾਂ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,23 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਦੀ ਸਖ਼ਤ ਅਲੋਚਨਾਂ ਕੀਤੀ ਹੈ।ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ.ਬ੍ਰਹਮਪੁਰਾ ਨੇ 2024 ਕੇਂਦਰੀ ਬਜਟ ਦੇ ਵਿਤਕਰੇ ਨੂੰ ਉਜਾਗਰ ਕੀਤਾ ਜੋ ਪੰਜਾਬ ਦੀਆਂ ਮੁੱਖ ਮੰਗਾਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸੂਬੇ ਪ੍ਰਤੀ ਲੋੜੀਂਦੀਆਂ ਸਹੂਲਤਾਂ,ਕਿਸਾਨਾਂ ਲਈ ਕਰਜ਼ਾ ਮੁਆਫ਼ੀ,ਸਨਅਤੀ ਖ਼ੇਤਰ ਲਈ ਟੈਕਸ ਰਿਆਇਤਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਗਾਰੰਟੀ ਦੀ ਅਣਹੋਂਦ ਪੰਜਾਬ ਦੇ ਖ਼ੇਤੀਬਾੜੀ ਅਤੇ ਆਰਥਿਕ ਵਿਕਾਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ 2024 ਕੇਂਦਰੀ ਬਜਟ ਵਿੱਚ ਪੰਜਾਬ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ ਅਤੇ ਨਾ ਹੀ ਇਸ ਵੱਲ ਧਿਆਨ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਨੂੰ ਫੰਡਾਂ ਦੀ ਪੱਖਪਾਤੀ ਵੰਡ ਨੇ ਬਜਟ ਭਾਸ਼ਣ ਵਿਚ ਪੰਜਾਬ ਨੂੰ ਹਾਸ਼ੀਏ ‘ਤੇ ਛੱਡ ਦਿੱਤਾ ਹੈ।ਜਦੋਂ ਕਿ ਬਿਹਾਰ,ਆਂਧਰਾ ਪ੍ਰਦੇਸ਼ ਅਤੇ ਹੋਰਾਂ ਸੂਬਿਆਂ ਵਿੱਚ ਮਹੱਤਵਪੂਰਨ ਜ਼ਿਕਰ ਅਤੇ ਵਿੱਤੀ ਵਾਅਦੇ ਕੀਤੇ ਗਏ ਹਨ,ਪੰਜਾਬ ਨੂੰ ਬਾਹਰ ਕੱਢਣ ਨਾਲ ਰਾਜਨੀਤਿਕ ਲੋਕਾਂ ਅਤੇ ਨਾਗਰਿਕਾਂ ਵਿੱਚ ਗੰਭੀਰ ਚਿੰਤਾਵਾਂ ਖੜੀਆਂ ਕਰ ਦਿੱਤੀਆਂ ਹਨ। ਸੂਬੇ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਕੇਂਦਰੀ ਬਜਟ ਦੀ ਨਾਕਾਮੀ ਅਤੇ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਦੀ ਅਣਦੇਖੀ ਨੇ ਵਿਤਕਰੇ ਦੀ ਭਾਵਨਾ ਨੂੰ ਹੋਰ ਵਧਾਇਆ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਬਜਟ ਦੌਰਾਨ ਪੰਜਾਬ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਕਰਨਾ,ਸੂਬੇ ਦੇ ਲੋਕਾਂ ਵਿੱਚ ਡੂੰਘੀ ਚਿੰਤਾ ਪੈਦਾ ਕਰ ਦਿੱਤੀ ਹੈ ਜੋ ਕਿ ਬੇਹੱਦ ਮੰਦਭਾਗੀ ਗੱਲ ਹੈ।
ਫੋਟੋ: ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ।

LEAVE A REPLY

Please enter your comment!
Please enter your name here