ਕੇਕੇਯੂ ਵੱਲੋਂ ਨਹਿਰੀ ਪਾਣੀ ਦੀ ਪ੍ਰਾਪਤੀ ਲਈ ਵੱਲੋਂ ਮੁੱਖ ਮੰਤਰੀ ਦਫ਼ਤਰ ਅੱਗੇ ਲੱਗਣ ਵਾਲੇ ਪੱਕੇ ਮੋਰਚੇ ‘ਚ ਸਮੂਲੀਅਤ ਕਰਨ ਦਾ ਐਲਾਨ

0
134

ਸੰਗਰੂਰ, 27 ਅਗਸਤ, 2023: ਅੱਜ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਗ਼ਦਰ ਮੈਮੋਰੀਅਲ ਭਵਨ ਸੰਗਰੂਰ ਵਿੱਖੇ ਹੋਈ। ਜਿਸ ਵਿੱਚ ਨਹਿਰੀ ਪਾਣੀ ਤੋਂ ਵਾਂਝੇ ਹਲਕਾ ਧੂਰੀ, ਮਾਲੇਰਕੋਟਲਾ, ਅਮਰਗੜ੍ਹ ਅਤੇ ਮਹਿਲਕਲਾਂ ਦੇ ਨਹਿਰੀ ਪਾਣੀ ਤੋਂ ਵਾਂਝੇ ਦਰਜਨਾਂ ਪਿੰਡਾਂ ਲਈ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ 20 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਧੂਰੀ ਅੱਗੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਾਏ ਜਾ ਰਹੇ ਪੱਕੇ ਮੋਰਚੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਇਸੇ ਦਿਨ ਸੂਬਾ ਕਮੇਟੀ ਦੇ ਸੱਦੇ ਤੇ ਪੰਜਾਬ ਦੀ ਰਾਜਨੀਤੀ ਅਤੇ ਆਰਥਿਕਤਾ ਨਾਲ ਜੁੜੇ ਮੁੱਦੇ ਭਾਰਤ ਪਾਕਿਸਤਾਨ ਵਪਾਰ ਵਾਹਗਾ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਖੋਲਣ ਦੇ ਮੁੱਦੇ ਤੇ ਵੀ ਜ਼ਿਲ੍ਹਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਮੀਤ ਪ੍ਰਧਾਨ ਮੇਹਰ ਸਿੰਘ ਈਸਾਪੁਰ ਲੰਡਾ ਨੇ ਦੱਸਿਆ ਕਿ ਨਹਿਰੀ ਪਾਣੀ ਤੋਂ ਵਾਂਝੇ ਪਿੰਡਾਂ ਦੇ ਲੋਕ ਪਿਛਲੇ ਇੱਕ ਸਾਲ ਤੋਂ ਨਹਿਰੀ ਪਾਣੀ ਦੀ ਮੰਗ ਨੂੰ ਲੈਕੇ ਸੰਘਰਸ ਕਰ ਰਹੇ ਹਨ ਪਰ ਸਰਕਾਰ ਨੇ ਲਾਰੇ ਲੱਪੇ ਤੋਂ ਬਿਨਾਂ ਕੁੱਝ ਨਹੀਂ ਕੀਤਾ ਮੁੱਖ ਮੰਤਰੀ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਮੀਟਿੰਗ ਤੱਕ ਨਹੀਂ ਕੀਤੀ ਜਿਸ ਕਾਰਨ ਲੋਕਾਂ ਵਿੱਚ ਰੋਸ ਹੈ ਜਦੋਂ ਤੱਕ ਇਹਨਾਂ ਪਿੰਡਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਨਹੀਂ ਹੋ ਜਾਂਦਾ ਮੋਰਚਾ ਜਾਰੀ ਰਖਿਆ ਜਾਵੇਗਾ।

ਜ਼ਿਲ੍ਹਾ ਆਗੂ ਕਰਮਜੀਤ ਸਿੰਘ ਸਤੀਪੁਰਾ, ਚਮਕੌਰ ਸਿੰਘ ਹਥਨ, ਹਰਦਮ ਸਿੰਘ ਰਾਜੋਮਾਜਰਾ ਅਤੇ ਸੁਖਦੇਵ ਸਿੰਘ ਉਭਾਵਾਲ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਪੂਰੇ ਜ਼ੋਰ ਸੋਰ ਨਾਲ ਮੋਰਚੇ ਚ ਸ਼ਮੂਲੀਅਤ ਕੀਤੀ ਜਾਵੇਗੀ। ਪਿੰਡਾਂ ਵਿੱਚ ਮੀਟਿੰਗਾਂ ਰੈਲੀਆਂ ਕਰਵਾ ਕੇ ਤਿਆਰੀ ਕਰਵਾਈ ਜਾਵੇਗੀ ਸੰਗਰੂਰ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਪਾਣੀ ਦੇਣ ਲਈ ਬਣੇ ਸ਼ੇਰੋਂ ਰਜਵਾਹਾ ਅਜੇ ਵੀ ਮੁੱਢ ਤੋਂ ਕੱਚਾ ਹੈ ਅਤੇ ਇਸੇ ਤਰ੍ਹਾਂ ਲੌਂਗੋਵਾਲ ਮਾਇਨਰ ਦੀ ਵੀ ਰੀਲਾਈਨਿੰਗ ਨਹੀਂ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਪੂਰਾ ਪਾਣੀ ਨਹੀਂ ਮਿਲਦਾ। ਇਸੇ ਤਰ੍ਹਾਂ ਢੱਡਰੀਆਂ ਇਲਾਕੇ ਦੇ ਪਿੰਡਾਂ ਅਤੇ ਲਾਡਵਣਜਾਰਾ ਮਾਈਨਰ ਤੇ ਪੈਂਦੇ ਲਹਿਰਾ ਇਲਾਕੇ ਦੇ ਪਿੰਡਾਂ ਨੂੰ ਪਾਣੀ ਦੇਣ ਲਈ ਲੱਗੇ ਮੋਘਿਆਂ ਦੇ ਸਾਈਜ਼ ਵੱਡੇ ਕਰਨ ਅਤੇ ਅਧੂਰੇ ਪਏ ਖਾਲੇ ਪੂਰੇ ਕਰਨ ਦੀ ਵੀ ਮੰਗ ਕੀਤੀ ਜਾਵੇਗੀ। ਜੇਕਰ ਮੁੱਖ ਮੰਤਰੀ ਇਸ ਮਸਲੇ ਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਕੋਈ ਠੋਸ ਹੱਲ ਨਹੀਂ ਕੱਢਦਾ ਤਾਂ ਇਹ ਮੋਰਚਾ ਲੰਬਾ ਚੱਲੇਗਾ। ਦਿੱਲੀ ਮੋਰਚੇ ਦੀ ਤਰਾਂ ਟ੍ਰੈਕਟਰ ਟਰਾਲੀਆਂ, ਤਿਆਰ ਕਰਕੇ ਅਤੇ ਰਾਸ਼ਨ ਪਾਣੀ ਦਾ ਪ੍ਰਬੰਧ ਕਰਕੇ ਮੋਰਚਾ ਲਾਇਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਕੁਲਦੀਪ ਸਿੰਘ, ਯੂਥ ਵਿੰਗ ਆਗੂ ਲਖਵਿੰਦਰ ਸਿੰਘ ਉੱਭਾਵਾਲ, ਪ੍ਰਗਟ ਸਿੰਘ ਰਾਜੋ ਮਾਜਰਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here