ਸੁਨਾਮ ਊਧਮ ਸਿੰਘ ਵਾਲਾ
ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਤਿੰਨੇ ਝਾਕੀਆਂ ਦਾ ਜ਼ਿਲ੍ਹਾ ਸੰਗਰੂਰ ਵਿਖੇ ਵੱਖ-ਵੱਖ ਥਾਈਂ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਬਾਅਦ ਦੁਪਹਿਰ ਦਾਣਾ ਮੰਡੀ ਸੁਨਾਮ ਵਿਖੇ ਪੁੱਜੀਆਂ ਇਨ੍ਹਾਂ ਝਾਕੀਆਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਸਿਆਸੀ ਅਤੇ ਪ੍ਰਸ਼ਾਸ਼ਨਿਕ ਸ਼ਖ਼ਸੀਅਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਨਾਇਬ ਤਹਿਸੀਲਦਾਰ ਅਮਿਤ ਸ਼ਰਮਾ, ਸੀਨੀਅਰ ਆਗੂ ਜਤਿੰਦਰ ਜੈਨ ਸਮੇਤ ਹੋਰਾਂ ਨੇ ਗਰਮਜੋਸ਼ੀ ਨਾਲ ਝਾਕੀਆਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਝਾਕੀਆਂ ਦੇਖਣ ਲਈ ਸ਼ਹਿਰੀ ਇਲਾਕਿਆਂ ਵਿੱਚੋਂ ਪੁੱਜੇ ਵੱਡੀ ਗਿਣਤੀ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੀ ਕਚਹਿਰੀ ਵਿੱਚ ਪੇਸ਼ ਕਰਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।
ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ ਸੁੱਖ ਸਾਹੋਕੇ, ਜੁਗਰਾਜ ਸਿੰਘ, ਲਵਪ੍ਰੀਤ, ਜਗਵੀਰ ਸਿੰਘ, ਵਿੱਕੀ ਵਸ਼ਿਸ਼ਟ, ਸੰਜੀਵ ਕਾਂਸਲ ਸੰਜੂ, ਹਰਮੀਤ ਵਿਰਕ, ਕਰਮ ਸਿੰਘ ਬਰਾੜ, ਨਿੱਕਾ ਸਿੰਘ ਐਮ ਸੀ, ਮਨਪ੍ਰੀਤ ਬਾਂਸਲ, ਸੋਨੂੰ ਬਾਂਸਲ, ਦਲਵੀਰ ਸਿੰਘ ਜੋਹਲ, ਵਿਸ਼ਾਲ ਕੌਸ਼ਲ, ਜਰਨੈਲ ਸਿੰਘ ਬੱਬੂ ਵੀ ਹਾਜ਼ਰ ਸਨ।