ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ‘ਚ ਕਾਂਤਾ ਗੋਇਲ ਨੇ ਸੰਭਾਲਿਆ ਨਗਰ ਕੌਂਸਲ ਲਹਿਰਾ ਦੇ ਪ੍ਰਧਾਨ ਦਾ ਅਹੁਦਾ ਵਿਧਾਇਕ ਬਰਿੰਦਰ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਰਹੇ ਹਾਜ਼ਰ

0
135

ਲਹਿਰਾ/ਸੰਗਰੂਰ, 5 ਜੂਨ, 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਹਲਕਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਨਗਰ ਕੌਂਸਲ ਲਹਿਰਾ ਦੇ ਨਵੇਂ ਚੁਣੇ ਗਏ ਪ੍ਰਧਾਨ ਸ਼੍ਰੀਮਤੀ ਕਾਂਤਾ ਰਾਣੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰਧਾਨ ਕਾਂਤਾ ਗੋਇਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਅਤੇ ਲੋਕਾਂ ਦੇ ਅਥਾਹ ਪਿਆਰ ਸਦਕਾ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਅਤੇ ਹੋਰਨਾਂ ਕੰਮਾਂ ਮੌਕੇ ਕਿਸੇ ਤਰ੍ਹਾਂ ਦੇ ਵੀ ਵਿਤਕਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਹਿਰਾ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਲਹਿਰਾ ਹਲਕੇ ਦੇ ਪਿੰਡਾਂ ਵਿੱਚ ਵੀ ਨਮੂਨੇ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪੱਛੜੇ ਇਸ ਹਲਕੇ ਨੂੰ ਵਿਕਸਿਤ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਤੇ ਵੱਡੀ ਗਿਣਤੀ ‘ਚ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here