ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਛਾਜਲੀ ਵਿਖੇ ਝਾਕੀਆਂ ਦਾ ਸ਼ਾਨਦਾਰ ਸਵਾਗਤ

0
74
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਅਹਿਮ ਉਦਮ ਲਈ ਕੀਤਾ ਵਿਸ਼ੇਸ਼ ਧੰਨਵਾਦ
ਛਾਜਲੀ/ਦਿੜ੍ਹਬਾ,
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਗਰੂਕ ਕਰਨ ਲਈ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ ਦਾ ਅੱਜ ਛਾਜਲੀ ਵਿਖੇ ਪਹੁੰਚਣ ਮੌਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਛਾਜਲੀ ਵਿਖੇ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਨਾਇਬ ਤਹਿਸੀਲਦਾਰ ਅਮਿਤ ਸ਼ਰਮਾ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਵਰਕਰਾਂ ਨੇ ਇਨ੍ਹਾਂ ਵੱਡ ਅਕਾਰੀ ਝਾਕੀਆਂ ਦਾ ਸਵਾਗਤ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉਦਮ ਲਈ ਧੰਨਵਾਦ ਕੀਤਾ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਇਨ੍ਹਾਂ ਝਾਕੀਆਂ ਪ੍ਰਤੀ ਬੱਚਿਆਂ ਅਤੇ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ ਨਜ਼ਰ ਆਇਆ ਅਤੇ ਲੋਕਾਂ ਨੇ ਫੋਟੋ ਤੇ ਵੀਡੀਓ ਬਣਾ ਕੇ ਇਨ੍ਹਾਂ ਪਲਾਂ ਨੂੰ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਇਹ ਇੱਕ ਸੁਨਹਿਰੀ ਪਲ ਹੈ ਜਦੋਂ ਦਿੜ੍ਹਬਾ ਹਲਕੇ ਦੇ ਸੈਂਕੜੇ ਨਿਵਾਸੀਆਂ ਵੱਲੋਂ ਇਨ੍ਹਾਂ ਖੂਬਸੂਰਤ ਝਾਕੀਆਂ ਰਾਹੀ ਪੇਸ਼ ਕੀਤੇ ਜਾ ਰਹੇ ਪੰਜਾਬ ਦੇ ਆਜ਼ਾਦੀ ਇਤਿਹਾਸ, ਨਾਰੀ ਸ਼ਕਤੀ ਅਤੇ ਸਭਿਆਚਾਰ ਬਾਰੇ ਵਡਮੁੱਲੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਅਹਿਮ ਉਪਰਾਲਾ ਸਭ ਵੱਲੋਂ ਪਸੰਦ ਕੀਤਾ ਗਿਆ ਹੈ ਅਤੇ ਦਿੜ੍ਹਬਾ ਵਾਸੀ ਇਸ ਲਈ ਸਰਕਾਰ ਦੇ ਸ਼ੁਕਰਗੁਜ਼ਾਰ ਰਹਿਣਗੇ।

LEAVE A REPLY

Please enter your comment!
Please enter your name here