ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ 

0
71
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ
ਮੁਸਲਿਮ ਭਾਈਚਾਰੇ ਨੂੰ ਦਿੱਤੀ ਮੁਬਾਰਕਬਾਦ, ਧਰਮਸ਼ਾਲਾ ਬਣਾਉਣ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ
ਦਿੜ੍ਹਬਾ ਵਿਖੇ ਬਣੇਗੀ ਈਦਗਾਹ, ਨਗਰ ਕੌਂਸਲ ਨੂੰ ਢੁਕਵੀਂ ਜਗ੍ਹਾ ਦੀ ਪਛਾਣ ਕਰਨ ਦੀ ਹਦਾਇਤ ਕੀਤੀ
ਦਿੜ੍ਹਬਾ/ਸੰਗਰੂਰ, 31 ਮਾਰਚ, 2025:
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਸਲਿਮ ਭਾਈਚਾਰੇ ਦੀ ਮੰਗ ਨੂੰ ਸਵੀਕਾਰ ਕਰਦਿਆਂ ਧਰਮਸ਼ਾਲਾ ਦੇ ਨਿਰਮਾਣ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਐਲਾਨੀ ਗਈ ਰਾਸ਼ੀ ਨੂੰ ਅਗਲੇ 15 ਤੋਂ 20 ਦਿਨਾਂ ਵਿੱਚ ਜਾਰੀ ਕਰਨ ਤੋਂ ਬਾਅਦ ਅਗਲੀ ਈਦ ਤੋਂ ਪਹਿਲਾਂ ਪਹਿਲਾਂ ਇਸ ਧਰਮਸ਼ਾਲਾ ਦੇ ਨਿਰਮਾਣ ਕਾਰਜਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ ਨੂੰ ਈਦਗਾਹ ਲਈ ਢੁਕਵੀਂ ਜਗ੍ਹਾ ਦੀ ਚੋਣ ਕਰਨ ਲਈ ਆਖਿਆ ਤਾਂ ਜੋ ਭਵਿੱਖ ਵਿੱਚ ਮੁਸਲਿਮ ਭਾਈਚਾਰੇ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਈਦਗਾਹ ਲਈ ਜਲਦੀ ਹੀ ਜਗ੍ਹਾ ਮਿਲ ਜਾਵੇਗੀ ਜਿਸ ਤੋਂ ਬਾਅਦ ਈਦਗਾਹ ਬਣਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਸਰਵੋਤਮ ਬੁਨਿਆਦੀ ਸੁਵਿਧਾਵਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here