ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਦੀ ਹਾਜਰੀ ਵਿੱਚ ਸੂਬੇਦਾਰ ਛਨਾਖ ਸਿੰਘ ਨੇ ਚੇਅਰਮੈਨ ਮਾਰਕੀਟ ਕਮੇਟੀ
ਗਹਿਰੀ ਮੰਡੀ ਜੰਡਿਆਲਾ ਗੁਰੂ ਦਾ ਚਾਰਜ ਸੰਭਾਲਿਆ
ਅੰਮ੍ਰਿਤਸਰ, 24 ਸਤੰਬਰ: — ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਨਵ-ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਰਭਜਨ ਸਿੰਘ ਲੋਕ ਨਿਰਮਾਣ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਨਵ ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਹ ਆਪਣੇ ਅਹੁਦੇ ’ਤੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।
ਇਸ ਮੌਕੇ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਹਰਪਾਲ ਸਿੰਘ ਚੌਹਾਨ, ਨਰੇਸ਼ ਪਾਠਕ, ਜਗਦੀਪ ਸਿੰਘ, ਸੁਰਜੀਤ ਸਿੰਘ ਕੰਗ, ਸਕੱਤਰ ਅਮਰਦੀਪ ਸਿੰਘ, ਮਹਿੰਦਰ ਸਿੰਘ ਛੱਜਲਵੱਡੀ, ਸੁਨੈਨਾ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।