ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੀਤਾ ਖੂਨ ਦਾਨ

0
102

ਮਨੁੱਖਤਾ ਦੀ ਸੇਵਾ ਲਈ ਖੂਨ ਦਾਨ ਸਭ ਤੋਂ ਉਤਮ ਦਾਨ- ਈ ਟੀ ਓ

ਜੰਡਿਆਲਾ ਗੁਰੂ, 20 ਅਗਸਤ-ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਪਹੁੰਚ ਕੇ ਨਾ ਸਿਰਫ ਕੈਂਪ ਦਾ ਉਦਘਾਟਨ ਕੀਤਾ, ਬਲਕਿ ਆਪ ਖੂਨਦਾਨ ਵੀ ਕੀਤਾ। ਉਨਾਂ ਕਿਹਾ ਕਿ ਖੂਨਦਾਨ ਉਤਮ ਦਾਨ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਕੀਤਾ ਜਾਣ ਵਾਲਾ ਸਭ ਤੋਂ ਮਹੱਤਵ ਪੂਰਨ ਕਾਰਜ ਹੈ, ਜੋ ਕਿ ਕਿਸੇ ਨਾ ਕਿਸੇ ਦੀ ਜਾਨ ਬਚਾਉਣ ਦੇ ਕੰਮ ਆਉਂਦਾ ਹੈ। ਉਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਅੱਜ ਮੈਨੂੰ ਇਸ ਕੈਂਪ ਦੇ ਉਦਘਾਟਨ ਦੀ ਰਸਮ ਮੌਕੇ ਇਸ ਸੰਸਥਾ ਦੀ ਬਦੌਲਤ ਖੂਨਦਾਨ ਕਰਨ ਦਾ ਮੌਕਾ ਮਿਲਿਆ। ਉਨਾਂ ਕਿਹਾ ਕਿ ਇਹ ਸੰਸਥਾ ਅੱਗੇ ਵੀ ਸਾਡੇ ਸ਼ਹਿਰ ਲਈ ਸਫਾਈ ਮੁਹਿੰਮ ਦਾ ਵੱਡਾ ਕੰਮ ਕਰ ਚੁੱਕੀ ਹੈ ਅਤੇ ਹੁਣ ਇੰਨਾ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ ਮਨੁੱਖਤਾ ਦੀ ਭਲਾਈ ਲਈ ਵੱਡਾ ਕਾਰਜ ਹੈ। ਉਨਾਂ ਆਪਣੇ ਦੋਸਤਾਂ, ਸਨੇਹੀਆਂ ਨੂੰ ਵੀ ਵਾਤਾਵਰਣ ਦੀ ਸੰਭਾਲ ਤੇ ਮਨੁੱਖਤਾ ਦੀ ਸੇਵਾ ਲਈ ਹਰ ਵੇਲੇ ਸਰਗਰਮ ਰਹਿਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here