ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਕੈਲੀਫੋਰਨੀਆ ਵਿੱਚ ਜੰਗਲੀ ਅੱਗਾਂ ਨੂੰ ਬੁਝਾਉਣ ਲਈ ਫਾਇਰ ਫਾਈਟਰ ਜੱਦੋਜਹਿਦ ਕਰ ਰਹੇ ਹਨ। ਇਸੇ ਦੌਰਾਨ ਕੈਲੀਫੋਰਨੀਆ ਦੈ ਕੇ ਐੱਨ ਪੀ ਕੰਪਲੈਕਸ ਦੀ ਅੱਗ ਬੁਝਾਊ ਮੁਹਿੰਮ ਵਿੱਚ ਸ਼ਾਮਲ ਚਾਰ ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਵੇਲੇ ਹੋਏ ਇੱਕ ਹਾਦਸੇ ਦੀ ਵਜ੍ਹਾ ਨਾਲ ਜ਼ਖਮੀ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਾਇਰ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਰਵਾਰ ਦੁਪਹਿਰ ਲਗਭਗ 3:00 ਕੇ ਐੱਨ ਪੀ ਕੰਪਲੈਕਸ ਵਿੱਚ ਇੱਕ ਦਰੱਖਤ ਡਿੱਗਣ ਦੀ ਸੂਚਨਾ ਮਿਲੀ, ਜਿਸਦੀ ਲਪੇਟ ਵਿੱਚ ਆ ਕੇ ਐੱਨ ਪੀ ਕੰਪਲੈਕਸ ਵਿੱਚ ਕੰਮ ਕਰ ਰਹੇ ਚਾਰ ਕਰਮਚਾਰੀ ਜਖਮੀ ਹੋ ਗਏ। ਜਖਮੀ ਹੋਏ ਫਾਇਰ ਫਾਈਟਰਜ਼ ਨੂੰ ਨਜ਼ਦੀਕੀ ਹੈਲੀਸਪੌਟ ‘ਤੇ ਲਿਆਂਦਾ ਗਿਆ ਅਤੇ ਹੈਲੀਕਾਪਟਰ ਰਾਹੀਂ ਇਲਾਕਾ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਅਧਿਕਾਰੀਆਂ ਅਨੁਸਾਰ ਮਰੀਜ਼ਾਂ ਦੀ ਹਾਲਤ ਗੰਭੀਰ ਪਰ ਸਥਿਰ ਹੈ ਅਤੇ ਘੱਟੋ ਘੱਟ ਦੋ ਫਾਇਰ ਫਾਈਟਰਜ਼ ਨੂੰ ਕਮਿਊਨਿਟੀ ਰੀਜਨਲ ਮੈਡੀਕਲ ਸੈਂਟਰ ਵਿੱਚ ਲਿਆਂਦਾ ਗਿਆ ਸੀ। ਜਿਕਰਯੋਗ ਹੈ ਕਿ ਫਾਇਰ ਫਾਈਟਰਜ਼ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣੀ ਡਿਊਟੀ ਕਰਦੇ ਹਨ ਤੇ ਕਈ ਵਾਰ ਅਜਿਹੇ ਹਾਦਸਿਆਂ ਦਾ ਸ਼ਿਕਾਰ ਬਣਦੇ ਹਨ।
Boota Singh Basi
President & Chief Editor