ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ 5-5 ਲੱਖ ਦੇ ਜ਼ਮਾਨਤਨਾਮੇ ਭਰੇ ਤੇ ਚਲੇ ਗਏ। ਇਸ ਮੌਕੇ ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਤੇ ਬਿਕਰਮ ਮਜੀਠੀਆ ਵੀ ਉਨ੍ਹਾਂ ਨਾਲ ਸਨ।ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਦੋਵੇਂ ਬਾਦਲ ਅੱਜ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ।ਦਰਅਸਲ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਸਨ।
Boota Singh Basi
President & Chief Editor