ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦਾ ਜਥੇਬੰਦਕ ਢਾਂਚਾ ਭੰਗ: ਗਿੱਲ

0
315
ਤਰਨਤਾਰਨ,27 ਅਗਸਤ (ਰਾਕੇਸ਼ ਨਈਅਰ ‘ਚੋਹਲਾ’)
ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਸੰਸਥਾ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਗਿਆ ਹੈ।ਉਹਨਾਂ ਨੇ ਦੱਸਿਆ ਕਿ ਨਵੇਂ ਢਾਂਚੇ ਦਾ ਗਠਨ ਜਲਦੀ ਹੀ ਕਰ ਦਿੱਤਾ ਜਾਵੇਗਾ।
ਉਹਨਾਂ ਨੇ ਸੰਸਥਾ ਦੇ ਵਲੰਟੀਅਰਾਂ,ਆਗੂਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਸਥਾ ਦਾ ਜਥੇਬੰਦਕ ਢਾਂਚਾ ਭੰਗ ਹੋਣ ਤੋਂ ਬਾਅਦ ਜਾਰੀ ਕੀਤੇ ਗਏ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਜਲਦ ਤੋਂ ਜਲਦ ਸੰਸਥਾ ਦੇ ਦਫਤਰ ਜਮ੍ਹਾ ਕਰਾਉਣ ਤਾਂ ਕਿ ਚੁਣੀ ਜਾਣ ਵਾਲੀ ਨਵੀਂ ਲੀਡਰਸ਼ਿਪ ਨੂੰ ਨਵੇਂ ਸਿਰਿਓਂ ਨਵੇਂ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ।
ਉਨ੍ਹਾਂ ਨੇ ਦੱਸਿਆ ਹੈ ਕਿ ਨਵੰਬਰ ਮਹੀਨੇ ਵਿੱਚ ਸੰਸਥਾ ਦਾ ਰਾਜ ਪੱਧਰੀ ਡੇਲੀਗੇਟ ਅਜਲਾਸ਼ ਕਰਵਾਏ ਜਾਣ ਦੀ ਸੰਭਾਵਨਾ ਹੈ।
ਫ਼ੋਟੋ:ਸਤਨਾਮ ਸਿੰਘ ਗਿੱਲ ਪ੍ਰਧਾਨ ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ

LEAVE A REPLY

Please enter your comment!
Please enter your name here