ਕੰਪਿਊਟਰ ਅਧਿਆਪਕਾਂ ‘ਤੇ ਲਾਠੀਚਾਰਜ਼ ਅਤੇ ਖਿੱਚ-ਧੂਹ ਦੀ ਡੀ.ਟੀ.ਐੱਫ. ਵੱਲੋਂ ਸ਼ਖਤ ਨਿਖੇਧੀ

0
113

ਦਲਜੀਤ ਕੌਰ

ਸੰਗਰੂਰ, 21 ਅਗਸਤ, 2023: ਪਿਛਲੇ 18 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਨਦੇਹੀ ਨਾਲ ਅਧਿਆਪਨ ਦਾ ਕਾਰਜ ਕਰਨ ਦੇ ਬਾਵਜੂਦ ਰੈਗੂਲਰ ਮੁਲਾਜ਼ਮ ਵਾਲੀਆਂ ਸਹੂਲਤਾਂ ਤੋਂ ਸੱਖਣੇ ਕੰਪਿਊਟਰ ਫੈਕਲਟੀ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਮਰਜ਼ਿੰਗ, ਛੇਵਾਂ ਪੰਜਾਬ ਤਨਖਾਹ ਕਮਿਸ਼ਨ ਅਤੇ ਸਿਵਲ ਸੇਵਾ ਨਿਯਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਵਿਸ਼ਾਲ ਸੂਬਾਈ ਰੈਲੀ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ, ਅੱਤ ਦੀ ਗਰਮੀ ਅਤੇ ਹੁੰਮਸ ਭਰੇ ਮੌਸਮ ਦਰਮਿਆਨ ਕੀਤੇ ਰੋਸ ਮਾਰਚ ਦੌਰਾਨ ਪੁਲਿਸ ਵੱਲੋਂ ਜਬਰਦਸਤ ਲਾਠੀਚਾਰਜ ਕਰਨ, ਖਿੱਚ ਧੂਹ ਦੌਰਾਨ ਮਹਿਲਾ ਅਧਿਆਪਕਾਵਾਂ ਦੀਆਂ ਚੁੰਨੀਆਂ ਪਾੜਨ ਅਤੇ ਅਪਸ਼ਬਦ ਬੋਲਣ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਨੇ ਸਖਤ ਨਿਖੇਧੀ ਕੀਤੀ ਹੈ।

ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਸੂਬਾ ਕਮੇਟੀ ਮੈਂਬਰ ਦਲਜੀਤ ਸਫੀਪੁਰ, ਮੇਘ ਰਾਜ ਅਤੇ ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ ਨੇ ਦੱਸਿਆ ਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਚਾਰ ਜਿਲ੍ਹਿਆਂ ਦੇ ਆਗੂਆਂ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਇਸ ਧਰਨੇ ਵਿੱਚ ਬੱਝਵੀਂ ਸ਼ਮੂਲੀਅਤ ਕੀਤੀ ਹੈ। ਡੀ.ਟੀ.ਐੱਫ. ਨੇ ਕੰਪਿਊਟਰ ਅਧਿਆਪਕਾਂ ਨੂੰ ਇੱਕਜੁਟ ਹੋ ਕੇ ਲਗਾਤਾਰ ਸੰਘਰਸ਼ ਅੱਗੇ ਵਧਾਉਣ ਲਈ ਪ੍ਰੇਰਿਆ ਅਤੇ ਆਪਣੀਆਂ ਮੰਗਾਂ ਮਸਲਿਆਂ ਦੇ ਨਾਲ ਨਾਲ ਨਵੀਂ ਸਿੱਖਿਆ ਨੀਤੀ-2020 ਅਤੇ ਆਨ-ਲਾਇਨ ਸਿੱਖਿਆ ਦੇ ਨਾਂ ਹੇਠ ਵਿਦਿਆਰਥੀਆਂ ਦੀ ਸਿੱਖਿਆ ਦੇ ਉਜਾੜੇ ਵਿਰੁੱਧ ਸਾਂਝੇ ਸੰਘਰਸ਼ਾਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਦੱਸਿਆ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਅੱਗੇ ਪੁਲਿਸ ਵੱਲੋਂ ਅਧਿਆਪਕਾਂ ਨਾਲ ਕੀਤੀ ਧੱਕੇਸ਼ਾਹੀ ਰਾਹੀਂ ਇੱਕ ਵਾਰ ਫੇਰ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਕਿਰਦਾਰ ਉਜਾਗਰ ਹੋਇਆ ਹੈ। ਆਗੂਆਂ ਨੇ ਡੀ.ਟੀ.ਐੱਫ. ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਹਰੇਕ ਸੰਘਰਸ਼ ਦੀ ਡੱਟਵੀਂ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਨਾ ਪੂਰੀਆਂ ਕਰਨ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ।

ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਾਜੀਵ ਬਰਨਾਲਾ ਅਤੇ ਰਘਵੀਰ ਭਵਾਨੀਗੜ੍ਹ, ਸੂਬਾ ਕਮੇਟੀ ਮੈਂਬਰ ਨਿਰਮਲ ਚੁਹਾਨਕੇ ਪਰਮਿੰਦਰ ਸਿੰਘ, ਅਮਨ ਵਸਿਸ਼ਟ, ਜਸਪਾਲ ਚੌਧਰੀ, ਜਸਵੀਰ ਸਿੰਘ ਭੰਮਾ, ਕਰਮਜੀਤ ਸਿੰਘ ਨਦਾਮਪੁਰ, ਰਾਜੀਵ ਕੁਮਾਰ ਪਾਤੜਾਂ, ਬਲਜਿੰਦਰ ਸਿੰਘ ਸਿੱਧੂ, ਕੁਲਵੰਤ ਸਿੰਘ ਖਨੌਰੀ, ਦੀਨਾ ਨਾਥ, ਨਿਰਮਲ ਸਿੰਘ ਪੱਖੋਂ, ਅੰਮ੍ਰਿਤ ਸਿੰਘ ਬਰਨਾਲਾ, ਸੁਖਪ੍ਰੀਤ ਸਿੰਘ, ਲਖਵੀਰ ਸਿੰਘ, ਵਰਿੰਦਰ ਕੁਮਾਰ, ਗੁਰਵਿੰਦਰ ਸਿੰਘ ਮਾਨਸਾ, ਅਮ੍ਰਿਤਪਾਲ ਸਿੰਘ ਨਦਾਮਪੁਰ ਅਤੇ ਰਾਜਿੰਦਰ ਮੂਲੋਂਵਾਲ ਆਦਿ ਹਾਜ਼ਰ ਰਹੇ।

LEAVE A REPLY

Please enter your comment!
Please enter your name here