ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

0
136

ਕੰਪਿਊਟਰ ਅਧਿਆਪਕ ਯੂੂਨੀਅਨ, ਪੰਜਾਬ ਵਲੋਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਸੰਗਰੂਰ, ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਸੰਗਰੂਰ ਵਿਖੇ ਚਲਾਏ ਜਾ ਰਹੇ 3 ਦਿਨਾਂ ਸੂਬਾ ਪੱਧਰੀ ਸੰਕੇਤਕ ਰੋਸ਼ ਧਰਨੇ ਦੇ ਤੀਜੇ ਦਿਨ ਵੱਖ-ਵੱਖ ਜਿਲ੍ਹਿਆਂ ਤੋਂ ਕੰਪਿਊਟਰ ਅਧਿਆਪਕਾਂ ਨੇ ਸਮੂਲੀਅਤ ਕੀਤੀ ਅਤੇ ਇਸ ਉਪਰੰਤ ਜੱਥੇਬੰਦੀ ਵਲੋਂ ਉਲੀਕੀ ਗਈ ਰਣਨੀਤੀ ਤਹਿਤ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਵੱਲ ਰੋਸ ਮਾਰਚ ਕਰਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਆਮ ਜਨਤਾਂ ਵਿੱਚ ਪੈਂਫਲਿਟ ਵੰਡ ਕੇ ਸਰਕਾਰ ਦੇ ਲਾਰਿਆਂ ਦੀ ਪੋਲ ਖੋਲੀ ਗਈ ਅਤੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ। ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਨਾਅਰਬਾਜ਼ੀ ਕੀਤੀ ਗਈ‌

ਜੱਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਦਿਆਂ ਪ੍ਰੈੱਸ ਨੂੰ ਦੱਸਿਆ ਕਿ ਪਿਛਲੇ ਸਾਲ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸ ਵਿੱਚ ਲਾਰੇ ਲੱਪੇ ਤੋਂ ਇਲਾਵਾ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ। ਸੂਬਾਈ ਆਗੂਆ ਨੇ ਰੋਸ਼ ਜਾਹਿਰ ਕਰਦਿਆਂ ਕਿਹਾ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਸੀ, ਪਰ ਅੱਜ ਤੱਕ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ ਗਏ, 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਦੀ ਵਿੱਤੀ ਸਹਾਇਤਾ ਨਹੀਂ ਕੀਤੀ ਅਤੇ ਆਸ਼ਰਿਤ ਪਰਿਵਾਰ ਨੁੰ ਨੌਕਰੀ ਨਹੀਂ ਦਿੱਤੀ ਗਈ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਹ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਰੋਕੇ ਹੋਏ ਲਾਭ ਜਿਵੇਂ ਕਿ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੋਕਰੀ ਦੌਰਾਨ ਮੌਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੋਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਿਨ, ਛੁੱਟੀਆਂ, ਹੋਰ ਵਿੱਤੀ ਅਤੇ ਵਿਭਾਗੀ ਲਾਭ ਤਰੰਤ ਲਾਗੂ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਹਰ ਸਰਕਾਰੀ ਫੰਕਸ਼ਨ ਦਾ ਵਿਰੋਧ ਅਤੇ ਮੰਤਰੀਆਂ ਦੀ ਘੇਰਾ ਬੰਦੀ ਕੀਤੀ ਜਾਵੇਗੀ। ਜੱਥੇਬੰਦੀ ਵਲੋਂ ਅਗਲੇਰੇ ਆਰ-ਪਾਰ ਦੇ ਸੰਘਰਸ਼ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।

ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ, ਪੰਜਾਬ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਤਿੰਨ ਦਿਨਾਂ ਧਰਨੇ ਦੇ ਅਖੀਰਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨੇ ‘ਚ ਸੰਗਰੂਰ ਵਿਖੇ ਸਮੂਲੀਅਤ ਕੀਤੀ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਰਾਜੀਵ ਬਰਨਾਲਾ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ ਅਤੇ ਜਿਲ੍ਹਾ ਸਕੱਤਰ ਅਮਨ ਵਿਸ਼ਿਸ਼ਟ, ਹਰਿੰਦਰ ਸਿੰਘ ਪਟਿਆਲਾ, ਡੀਟੀਐੱਫ ਬਰਨਾਲਾ ਦੇ ਅਮ੍ਰਿਤਪਾਲ ਕੋਟਦੁੱਨਾ, ਮਾਲਵਿੰਦਰ ਸਿੰਘ ਬਰਨਾਲਾ, ਕੁਲਦੀਪ ਸਿੰਘ ਸੰਘੇੜਾ, ਦਵਿੰਦਰ ਸਿੰਘ ਤਲਵੰਡੀ, ਡੀ.ਟੀ.ਐੱਫ. ਮਾਨਸਾ ਦੇ ਗੁਰਦਾਸ ਸਿੰਘ ਗੁਰਨੇ, ਦਿਲਬਾਗ ਰੱਲੀ ਅਤੇ ਰਿਸ਼ੀਪਾਲ ਸਿੰਘ ਬੁੱਢਲਾਡਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ। ਇਸ ਤੋਂ ਇਲਾਵਾ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, ਨਰਦੀਪ ਸ਼ਰਮਾਂ ਮੀਤ ਪ੍ਰਧਾਨ, ਪਰਮਵੀਰ ਸਿੰਘ ਪੰਮੀ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਮਰਦੀਪ ਸਿੰਘ, ਗੁਰਪ੍ਰੀਤ ਸਿੰਘ ਟੋਹੜਾ ਪ੍ਰਮੁੱਖ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ, ਪਰਮਜੀਤ ਸਿੰਘ ਵਿੱਤ ਸਕੱਤਰ, ਹਰਮਿੰਦਰ ਸਿੰਘ ਸੰਧੂ ਪ੍ਰੈੱਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈੱਸ ਸਕੱਤਰ, ਹਰਭਗਵਾਨ ਸਿੰਘ ਸਟੇਜ ਸਕੱਤਰ, ਹਰਜਿੰਦਰ ਸਿੰਘ ਨਵਾਂ ਸ਼ਹਿਰ, ਰਾਜਵਿੰਦਰ ਲਾਖਾ, ਕੁਨਾਲ ਕਪੂਰ, ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਮੈਡਮ ਰਾਖੀ ਮੰਨਨ, ਜਿਲਾ ਪ੍ਰਧਾਨ ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ, ਨਵਤੇਜ ਸਿੰਘ ਫਤਿਹਗੜ ਸਾਹਿਬ , ਜਗਸੀਰ ਸਿੰਘ ਫਰੀਦਕੋਟ, ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ,ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਰੋਬਿਨ ਮਲੇਰਕੋਟਲਾ, ਪ੍ਰਦੀਪ ਕੁਮਾਰ ਬਰਨਾਲਾ ਆਦਿ ਆਗੂ ਸਾਮਿਲ ਰਹਿਣਗੇ।

LEAVE A REPLY

Please enter your comment!
Please enter your name here