ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 9 ਹਜ਼ਾਰ 218 ਮੀਟਰਕ ਟਨ
ਕਣਕ ਦੀ ਕੀਤੀ ਖਰੀਦ
ਮਾਨਸਾ, 24 ਅਪ੍ਰੈਲ :
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਰਿਹਾ ਹੈ ਅਤੇ ਕਿਸੇ ਵੀ ਵਰਗ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਦੀ ਨਿਸ਼ਚਿਤ ਸਮੇਂ ਅੰਦਰ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦੀ ਫਸਲ ਦੇ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 707 ਕਰੋੜ ਰੁਪਏ (96 ਫੀਸਦੀ) ਤੋਂ ਵਧੇਰੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ ਗਈ ਫਸਲ ਬਦਲੇ ਪਨਗਰੇਨ ਵੱਲੋਂ 228.80 ਕਰੋੜ, ਮਾਰਕਫੈਡ ਵੱਲੋਂ 189.49, ਪਨਸਪ ਵੱਲੋਂ 174.04 ਅਤੇ ਵੇਅਰਹਾਊਸ ਵੱਲੋਂ 115.35 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਅੰਦਰ 4,44,253 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 4, 09, 218 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਮਿੱਥੇ ਸਮੇਂ ਅੰਦਰ ਲਿਫਟਿੰਗ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 127970 ਮੀਟਰਕ ਟਨ, ਮਾਰਕਫੈੱਡ ਵੱਲੋਂ 106243 ਮੀਟਰਕ ਟਨ, ਪਨਸਪ ਵੱਲੋਂ 105480 ਮੀਟਰਕ ਟਨ, ਵੇਅਰ ਹਾਊਸ ਵੱਲੋਂ 65710 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 3815 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।