ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਲੇਨੋ ਵਿਖੇ ਸਜਾਇਆਂ ਗਿਆ ਮਹਾਨ ਨਗਰ ਕੀਰਤਨ

0
273

ਮਿਲਾਨ (ਦਲਜੀਤ ਮੱਕੜ) ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਜਿਲਾ ਬਰੇਸ਼ੀਆ ਵਿੱਚ ਪੈਂਦੇ ਲੇਨੋ ਵਿਖੇ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਤੇ ਜਾਹੋ੍ਹ ਜਲਾਲ ਨਾਲ ਸਜਾਇਆ ਗਿਆ।ਹਜਾਂਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਟਲੀ ਵਿੱਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਤੱਤਪਰ ਸੰਸਥਾ ਯੂਨੀਅਨ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਨਗਰ ਕੀਤਰਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਭੋਗ ਪਾਏ ਗਏ ਉਪਰੰਤ ਢਾਡੀ ਦਰਬਾਰ ਗਿਆਨੀ ਸੁਖਬੀਰ ਸਿੰਘ ਜੀ ਭੌਰ ਦੇ ਜੱਥੇ ਵਲੋਂ ਸਜਾਇਆ ਗਿਆ।ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਦੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾ ਸਜਾਈਆ ਗਈਆ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਾਵਾਈ ਪੰਜ ਪਿਆਰਿਆ ਦੁਆਰਾ ਕੀਤੀ ਗਈ । ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ।ਵੱਖ ਵੱਖ ਕਵੀਸ਼ਰੀ ਅਤੇ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਗੱਤਕਾ ਅਕੈਦਮੀ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਬਨਿਅੋਲੋਮੇਲਾ ਦੇ ਸਿੰਘਾਂ ਵੱਲੋ ਗਤਕੇ ਦੇ ਜੌਹਰ ਵਿਖਾਉਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ।ਸ਼ਾਮ ਨੂੰ ਲੇਨੋ ਦੇ ਵੱਖ ਵੱਖ ਸਥਾਂਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆਂ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਇਸ ਮਹਾਨ ਨਗਰ ਕੀਰਤਨ ਦੌਰਾਨ ਗੁਰੂ ਦੇ ਲੰਗਰ ਅਤੱਟ ਵਰਤਾਏ ਗਏ। ਪ੍ਰਬੰਧਕਾਂ ਵੱਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਵੱਡੀ ਗਿਣਤੀ ਵਿੱਚ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ। ਜਿਹਨਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾੳ ਨਾਲ ਸਨਮਾਨ ਵੀ ਕੀਤਾ ਗਿਆ।

LEAVE A REPLY

Please enter your comment!
Please enter your name here