ਖੇਡਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਂਦੀਆਂ ਹਨ-ਗਰਚਾ
ਔਲੀਵਰ ਕਿਡਜ਼ ਪਲੇਵੇਅ ਸਕੂਲ ਵਿੱਚ ਖੇਡ ਦਿਵਸ ਮਨਾਇਆ ਗਿਆ
ਲੁਧਿਆਣਾ, 9 ਦਸੰਬਰ 2024
ਔਲੀਵਰ ਕਿਡਜ਼ ਪਲੇਵੇਅ ਸਕੂਲ ਵਿਖੇ “ਚੀਅਰਫੁਲ ਚੈਂਪਸ” ਥੀਮ ਦੇ ਨਾਲ ਸਪੋਰਟਸ ਡੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਿਮੀ ਜੋਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪਹੁੰਚੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਗਰਚਾ ਨੇ ਛੋਟੇ ਬੱਚਿਆਂ ਨੂੰ ਚੰਗੀ ਪੜ੍ਹਾਈ ਅਤੇ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਔਲੀਵਰ ਕਿਡਜ਼ ਪਲੇਵੇ ਸਕੂਲ ਵੱਲੋਂ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰਭਾਵਸ਼ਾਲੀ ਬਣਾਉਣਾ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸਰਾਹਣਾ ਕੀਤੀ। ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਾਲ ਭਰ ਵਿੱਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਮੁੱਖ ਮਹਿਮਾਨ ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਬੱਚਿਆਂ ਨੇ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰੋਹਿਤ ਜੋਸ਼ੀ, ਰਾਜਦੀਪ ਸਿੰਘ ਗਰਚਾ, ਕੰਨਵ ਜੋਸ਼ੀ, ਮੈਡਮ ਪੂਜਾ ਪੁੰਗਾ, ਮੈਡਮ ਸੁਸ਼ਮਾ, ਮੈਡਮ ਬਬੀਨਾ, ਮੈਡਮ ਨਾਜ਼, ਮੈਡਮ ਰੇਖਾ ਪੁੰਜ, ਮੈਡਮ ਹਰਕਿਰਨ, ਮੈਡਮ ਮਹਿਮਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |