ਖੇਡਾਂ ਵਤਨ ਪੰਜਾਬ ਦੀਆਂ-2022’ ਲਈ ਰਸਿਜਸਟ੍ਰੇਸ਼ਨ 30 ਅਗਸਤ ਤੱਕ ਵਧਾਈ

0
253
ਕਪੂਰਥਲਾ ( ਸੁਖਪਾਲ ਸਿੰਘ ਹੁੰਦਲ ) -ਪੰਜਾਬ ਸਰਕਾਰ ਵਲੋਂ “ਖੇਡਾਂ ਵਤਨ ਪੰਜਾਬ ਦੀਆਂ 2022 ” ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਉਭਰਦੇ ਖਿਡਾਰੀਆਂ ਤੇ ਵਿਦਿਆਰਥੀਆਂ ਵਲੋਂ ਮਿਲੇ ਵੱਡੇ ਹੁੰਗਾਰੇ ਦੇ ਮੱਦੇਨਜ਼ਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ  ਤੱਕ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ  ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੂਬੇ ਵਿਚ ਪਹਿਲਾ ਅਜਿਹਾ ਖੇਡ ਮੇਲਾ ਹੋਣ ਜਾ ਰਿਹਾ ਹੈ, ਜਿਸ ਪ੍ਰਤੀ ਵਿਦਿਆਰਥੀ ਵਰਗ ਬਹੁਤ ਉਤਸ਼ਾਹਿਤ ਹੈ। ਉਨਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਖੇਡ ਮੇਲੇ ਤਹਿਤ ਵੱਖ-ਵੱਖ ਮੁਕਾਬਲਿਆਂ ਦੇ ਲਈ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 24 ਅਗਸਤ ਸ਼ਾਮ ਤੱਕ ਜਿਲ੍ਹੇ ਵਿਚੋਂ 2500 ਤੋਂ ਵੱਧ ਵਿਦਿਆਰਥੀਆਂ ਤੇ ਉਭਰਦੇ ਖਿਡਾਰੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ 14 ਤੋਂ 50 ਸਾਲ ਉਮਰ ਵਰਗ ਦੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਪੱਧਰੀ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਕਪੂਰਥਲਾ ਬਲਾਕ ਵਿਖੇ ਖੇਡਾਂ ਦੀ ਸ਼ੁਰੂਆਤ 30 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਤੋਂ ਹੋਵੇਗੀ।    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ 30 ਅਗਸਤ,  ਤੱਕ ਜਾਰੀ ਰਹੇਗੀ। ਆਫਲਾਇਨ ਰਜਿਸਟਰੇਸ਼ਨ ਲਈ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ , ਜਿਸ ਤਹਿਤ ਜਾਣਕਾਰੀ ਲਈ 90410-84683 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਦਾ ਲੋਗੋ ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ, ਜਿਸਨੂੰ ਲੋਕ ਆਪਣੇ ਸ਼ੋਸ਼ਲ ਮੀਡੀਆ ਖਾਤਿਆਂ ਅਤੇ ਡੀ.ਪੀ. (ਡਿਸਪਲੇਅ ਪਿਕਚਰ) ਲਗਾਉਣ ਤਾਂ ਜੋ ਖੇਡਾਂ ਪ੍ਰਤੀ ਹੋਰ ਉਤਸ਼ਾਹ ਪੈਦਾ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਜਿਲ੍ਹੇ ਵਿਚ ਅਥਲੈਟਿਕਸ, ਕਬੱਡੀ ਨੈਸ਼ਨਲ ਸਟਾਇਲ, ਵਾਲੀਬਾਲ, ਖੋ-ਖੋ, ਰੱਸਾਕੱਸੀ, ਫੁੱਟਬਾਲ ਆਦਿ ਦੇ ਮੁਕਾਬਲੇ ਹੋ ਰਹੇ ਹਨ।

LEAVE A REPLY

Please enter your comment!
Please enter your name here