ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਜ਼ਟ ਦਾ ਫੇਜ—2 ਦਾ ਤੀਜਾ
ਅੰਮ੍ਰਿਤਸਰ 9 ਸਤੰਬਰ 2024— ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਦੂਜੇ ਫੇਜ ਵਿੱਚ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ।
ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਜ਼ਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ।
ਬਲਾਕ ਅਟਾਰੀ: ਵਿੱਚ ਓਲੰਪਿਅਨ ਸ਼ਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਫੁੱਟਬਾਲ :ਵਿੱਚ 21 ਲੜਕਿਆ ਦੇ ਮੁਕਾਬਲੇ ਵਿੱਚ ਅਟਾਰੀ ਕਲੱਬ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸਕੂਲ ਬੋਹੜੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ : ਵਿੱਚ 21 ਲੜਕੀਆ ਦੇ ਮੁਕਾਬਲੇ ਵਿੱਚ ਬੀਬੀ ਕੌਲਾ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਅਕਾਲ ਅਕੈਡਮੀ ਬਾਸਰਕੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 120 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਰਈਆ: ਵਿੱਚ ਸ:ਸੀ:ਸੈ:ਸਕੂਲ ਖਲਚੀਆ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਫੁੱਟਬਾਲ : ਵਿੱਚ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਖਿਲਚੀਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਬਾਬਾ ਪੱਲਾ ਸਪੋਰਟਸ ਕਲੱਬ ਬੁਤਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 290 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਵੇਰਕਾ :ਵਿੱਚ ਮੈਰੀਟੋਰੀਅਸ ਸਕੂਲ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਇਹਨਾਂ ਖੇਡਾਂ ਵਿੱਚ ਲਗਭਗ 190 ਖਿਡਾਰੀਆਂ ਨੇ ਭਾਗ ਲਿਆ। ਗੇਮ ਵਾਲੀਬਾਲ : ਵਿੱਚ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸ:ਸ:ਸ:ਸ: ਵੇਰਕਾ ਨੇ ਪਹਿਲਾ ਸਥਾਨ ਅਤੇ ਮੈਰੀਟੋਰੀਅਸ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਨੈਸ਼ਨਲ ਸਟਾਈਲ; ਵਿੱਚ ਅੰ-21 ਲੜਕਿਆ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਮੈਰੀਟੋਰੀਅਸ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਫੁੱਟਬਾਲ :ਵਿੱਚ 21 ਲੜਕਿਆ ਦੇ ਮੁਕਾਬਲੇ ਵਿੱਚ ਪਾਇਨੀਅਰ ਸਕੂਲ ਨੇ ਪਹਿਲਾ ਸਥਾਨ ਅਤੇ ਫਤਿਹਗੜ੍ਹ ਸੁਕਰਚੱਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਤਰਸਿੱਕਾ ਵਿੱਚ ਬਲਾਕ ਪੱਧਰੀ ਖੇਡਾਂ ਸ:ਸੀ:ਸੈ:ਸਕੂਲ ਤਰਸਿੱਕਾ ਵਿਖੇ ਕਰਵਾਈਆ ਗਈਆ। ਗੇਮ ਐਥਲੈਟਿਕਸ : ਵਿੱਚ 21 ਲੜਕਿਆ ਦੇ 100 ਮੀਟਰ ਦੌੜ ਵਿੱਚ ਨੋਬਲਜੀਤ ਸਿੰਘ ਨੇ ਪਹਿਲਾ ਸਥਾਨ, ਅੰਮ੍ਰਿਤਪਾਲ ਸਿੰਘ ਨੇ ਦੂਜਾ ਸਥਾਨ ਅਤੇ ਅਮਰਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਦੌੜ ਵਿੱਚ ਜੈਦੀਪ ਸਿੰਘ ਨੇ ਪਹਿਲਾ ਸਥਾਨ, ਸਾਹਿਲਪ੍ਰੀਤ ਸਿੰਘ ਨੇ ਦੂਜਾ ਅਤੇ ਅੰਮ੍ਰਿਤਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲਾਂਗ ਜੰਪ ਵਿੱਚ ਪ੍ਰਿੰਸਪਾਲ ਸਿੰਘ ਨੇ ਪਹਿਲਾ ਸਥਾਨ, ਅਮਰਬੀਰ ਸਿੰਘ ਨੇ ਦੂਜਾ ਸਥਾਨ ਅਤੇ ਜਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਾਟ ਪੁੱਟ ਵਿੱਚ ਅਰਿੰਦਮ ਸ਼ਰਮਾ ਨੇ ਪਹਲਿਾ ਸਥਾਨ, ਅਮਤੋਜਪ੍ਰੀਤ ਸਿੰਘ ਨੇ ਦੂਜਾ ਅਤੇ ਰਛਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 250 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਜੰਡਿਆਲਾ ਗੁਰੂ : –ਵਿੱਚ ਬਲਾਕ ਪੱਧਰੀ ਖੇਡਾਂ ਸ਼ਹੀਦ ਜਸਬੀਰ ਸਿੰਘ ਸ:ਸੀ:ਸੈ:ਸਕੂਲ ਬੰਡਾਲਾ ਵਿਖੇ ਕਰਵਾਈਆ ਗਈਆ। ਗੇਮ ਫੁੱਟਬਾਲ:ਵਿੱਚ 21 ਲੜਕਿਆ ਦੇ ਮੁਕਾਬਲੇ ਵਿੱਚ ਬੰਡਾਲਾ ਕੱਲਬ ਦੀ ਟੀਮ ਨੇ ਪਹਿਲਾ ਸਥਾਨ ਅਤੇ ਤਾਰਾਗੜ੍ਹ ਕਲੱਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਐਥਲੈਟਿਕਸ : ਵਿੱਚ 21 ਲੜਕਿਆ ਦੇ ਲਾਂਗ ਜੰਪ ਦੇ ਮੁਕਾਬਲੇ ਵਿੱਚ ਹਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਅਤੇ ਕਰਮਵੀਰ ਸਿੰਘ ਨੇ ਦੂਜਾ ਅਤੇ ਰਾਜਬੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਲੜਕਿਆ ਦੇ ਮੁਕਾਬਲੇ ਵਿੱਚ ਹਰਸ਼ਦੀਪ ਸਿੰਘ (ਸੇਜ਼ਟ ਸੋਲਜਰ ਜੰਡਿਆਲਾ) ਨੇ ਪਹਿਲਾ ਸਥਾਨ ਅਤੇ ਰਾਜਵੀਰ ਸਿੰਘ (ਸੇਜ਼ਟ ਫਰਾਸਿਸ ਜੰਡਿਆਲਾ ਨੇ ਦੂਜਾ ਅਤੇ ਚਾਹਤਪ੍ਰੀਤ ਸਿੰਘ (ਸ:ਸ:ਸ:ਸ:ਵਡਾਲਾ ਜੌਹਲ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 200 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਮਜੀਠਾ:ਵਿੱਚ ਬਲਾਕ ਪੱਧਰੀ ਖੇਡਾਂ ਸ੍ਰੀ ਦਸਮੇਸ ਪਬਲਿਕ ਸੀ:ਸੈ:ਸਕੂਲ ਮਜੀਠਾ, ਕੋਟਲਾ ਸੁਲਤਾਨ ਸਿੰਘ ਵਿਖੇ ਕਰਵਾਈਆ ਗਈਆ। ਗੇਮ ਕਬੱਡੀ ਨੈਸ਼ਨਲ ਸਟਾਈਲ: ਵਿੱਚ ਅੰ-21 ਲੜਕਿਆ ਵਿੱਚ ਬਾਬਾ ਦਰਸ਼ਨ ਸਿੰਘ ਅਕੈਡਮੀ ਸੋਹੀਆ ਕਲਾਂ ਨੇ ਪਹਿਲਾ ਸਥਾਨ ਅਤੇ ਟਰਪਈ ਪਿੰਡ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਵਿੱਚ ਅੰ-21 ਲੜਕੀਆ ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਚਵਿੰਡਾ ਦੇਵੀ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ ਪਨਡੇਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਵਿੱਚ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਮਾਨ ਸਿੰਘ ਜੀ ਵਾਲੀਬਾਲ ਖੇਡ ਕੇਜ਼ਦਰ ਤਲਵੰਡੀ ਖੁੰਮਣ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ੍ਰੀ ਗੁਰੂ ਰਾਮ ਦਾਸ ਡਿਗਰੀ ਕਾਲਜ ਪਨਡੇਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 350 ਖਿਡਾਰੀਆਂ ਨੇ ਭਾਗ ਲਿਆ।