ਖੇਤੀ ਕਾਨੂੰਨ: ਅਕਾਲੀ ਦਲ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

0
21

ਸਾਂਝੀ ਸੋਚ ਬਿਊਰੋ – ਗੜ੍ਹਸ਼ੰਕਰ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੱਢੀ ਗਈ।

ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਹੁਸ਼ਿਆਰਪੁਰ ਰੋਡ ਉਤੇ ਰੋਸ ਰੈਲੀ ਕੱਢਣ ਉਪਰੰਤ ਸ਼ਹਿਰ ਦੇ ਬੰਗਾ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਸਾੜ ਕੇ  ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਖੇਤੀ ਕਨੂੰਨ ਤੇ ਹੋਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸੈਂਟਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੇ ਹਰੇਕ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਵਲੋਂ ਚਾਰ ਬਿੱਲ ਪਾਸ ਕਰਕੇ ਇਕ ਡਰਾਮਾ ਰਚਿਆ ਹੋਇਆ ਹੈ।

ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਡ ਸਟੇਡੀਅਮ ਉਦਘਾਟਨ ਦੇ ਸਮੇਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਨਾਲ ਕੀਤੀ ਹੈ ਜਿਸ ਦੇ ਕਾਰਨ ਸਿੱਖ ਨਾਮ ਲੇਵਾ ਸਮੂਹ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਇਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਧੂ ਸਿੰਘ ਧਰਮਸੋਤ ਨੂੰ ਅਸਤੀਫਾ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here