ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਫੂਕੀਆਂ

0
48

ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਫੂਕੀਆਂ

ਲੌਂਗੋਵਾਲ, 14 ਜਨਵਰੀ, 2025:

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਬੱਸ ਸਟੈਂਡ ਵਿਖ਼ੇ ਇਕੱਠੇ ਹੋ ਕੇ ਸਬ ਤਹਿਸੀਲ ਦਫਤਰ ਤੱਕ ਰੋਸ ਮਾਰਚ ਕਰਦਿਆਂ ਦਫਤਰ ਅੱਗੇ ਕੌਮੀ ਖੇਤੀ ਮੰਡੀਕਰਨ ਨੀਤੀ ਦੀਆਂ ਕਾਪੀਆਂ ਫੂਕੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਮੰਗ ਕਰ ਰਹੇ ਸਨ ਕਿ ਕੇਂਦਰ ਸਰਕਾਰ ਐੱਮਐੱਸਪੀ ਗਰੰਟੀ ਕਾਨੂੰਨ ਬਣਾਵੇ, ਪੰਜਾਬ ਸਰਕਾਰ ਖੇਤੀ ਮੰਡੀ ਨੀਤੀ ਨੂੰ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਬੁਲਾ ਕੇ ਰੱਦ ਕਰੇ, ਮਰਨ ਵਰਤ ਤੇ ਬੈਠੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਫੌਰੀ ਸੰਘਰਸ਼ੀ ਆਗੂਆਂ ਨਾਲ ਗੱਲਬਾਤ ਕਰੇ।

ਅੱਜ ਦੇ ਰੋਸ਼ ਪ੍ਰਦਰਸ਼ਨ ਨੂੰ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ, ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਜ਼ਿਲ੍ਹਾ ਆਗੂ ਅਵਤਾਰ ਸਿੰਘ ਸਾਹੋਕੇ, ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ, ਭੋਲਾ ਸਿੰਘ ਪਨਾਚ, ਰਾਏ ਸਿੰਘ, ਨਿੱਕਾ ਸਿੰਘ, ਰਾਜਾ ਸਿੰਘ, ਸਾਹਬ ਸਿੰਘ ਤਕੀਪੁਰ, ਸੁਲਤਾਨ ਸਿੰਘ ਰੱਤੋਕੇ ਆਦਿ ਨੇ ਸੰਬੋਧਨ ਕੀਤਾ|

LEAVE A REPLY

Please enter your comment!
Please enter your name here