ਖੰਨਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲੇਟ ਪ੍ਰੋਜੈਕਟ ਖੰਨਾ ਸ਼ਹਿਰ ਵਿੱਚ ਲੱਗਣ ਜਾ ਰਿਹਾ ਹੈ :- ਕੈਬਨਿਟ ਮੰਤਰੀ ਸੌਂਦ  

0
31
ਖੰਨਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲੇਟ ਪ੍ਰੋਜੈਕਟ ਖੰਨਾ ਸ਼ਹਿਰ ਵਿੱਚ ਲੱਗਣ ਜਾ ਰਿਹਾ ਹੈ :- ਕੈਬਨਿਟ ਮੰਤਰੀ ਸੌਂਦ

*   4.08 ਕਰੋੜ ਰੁਪਏ ਦੀ ਰਾਸ਼ੀ ਦਾ ਵਰਕ ਆਰਡਰ ਕੀਤਾ ਜਾਰੀ
ਖੰਨਾ,5ਅਕਤੂਬਰ
    * ਅਜੀਤ ਖੰਨਾ *
 ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਰਦਾਰ ਤਰੁਣਪ੍ਰੀਤ ਸਿੰਘ ਸੌਂਦ ਨੇ ਖੰਨਾ ਸ਼ਹਿਰ ਨੂੰ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੰਨਾ ਸ਼ਹਿਰ ਵਿਖੇ ਡੋਰ ਟੂ ਡੋਰ ਕੁਲੈਕਸ਼ਨ ਸੇਗਰੀਗੇਸ਼ਨ ਐਂਡ ਮੈਨਟੀਨੈਂਸ ਆਫ ਖੰਨਾ ਸਿਟੀ ਦੇ ਕੰਮ ਲਈ 4.08 ਕਰੋੜ ਰੁਪਏ ਦੀ ਰਾਸ਼ੀ ਦਾ ਵਰਕ ਆਰਡਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਪ੍ਰੋਜੈਕਟ ਸਬੰਧੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲੇਟ ਪ੍ਰੋਜੈਕਟ ਖੰਨਾ ਸ਼ਹਿਰ ਵਿੱਚ ਲੱਗਣ ਜਾ ਰਿਹਾ ਹੈ। ਜਿਸ ਦੇ ਤਹਿਤ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿਚੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਸਕੈਂਡਰੀ ਪੁਆਇੰਟ ਤੇ ਕੂੜਾ ਨਹੀਂ ਸੁੱਟਿਆ ਜਾਵੇਗਾ। ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿਚੋਂ ਕੂੜਾ ਖਤਮ ਹੋ ਜਾਵੇਗਾ । ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ, ਕਮਰਸ਼ੀਅਲ, ਰੇਹੜੀ ਫੜ੍ਹੀ ਵਾਲਿਆ ਨੂੰ ਯੂਜ਼ਰ ਨੰਬਰ ਜਾਰੀ ਕਰਦੇ ਹੋਏ ਐਪ ਨਾਲ ਜੋੜਿਆ ਜਾਵੇਗਾ। ਕੂੜਾ ਦਾ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਂਹੀ ਮੋਬਾਇਲ ਤੇ ਭੇਜਿਆ ਜਾਵੇਗਾ । ਉਹਨਾਂ ਕਿਹਾ ਸ਼ਹਿਰ ਵਾਸੀ ਯੂਜਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਨੋ ਤਰੀਕੇ ਨਾਲ ਅਦਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਸਬੰਧੀ ਇਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ 60 ਮਿੰਟ ਵਿਚ ਕੂੜਾ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ਤੇ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਹਨਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਸ੍ਰੀ ਚਰਨਜੀਤ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here