ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ

0
44
ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ
ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ
ਸੰਗਰੂਰ,
ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਮੀਟਿੰਗ ਦੌਰਾਨ ਸਮੀਖਿਆ ਕਰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਸਮੁੱਚੇ ਕਾਰਜਾਂ ਨੂੰ ਨੇਪਰੇ ਚੜ੍ਹਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਵਿਵਸਥਾ ਅਤੇ ਆਵਾਜਾਈ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ, ਕਾਰਜ ਸਾਧਕ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਨਗਰ ਸੁਧਾਰ ਟਰੱਸਟ ਸਮੇਤ ਹੋਰ ਵਿਭਾਗਾਂ ਤੋਂ ਕਾਰਜਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੌਮੀ ਦਿਹਾੜੇ ਨੂੰ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਐਸ ਪੀ ਰਾਕੇਸ਼ ਕੁਮਾਰ, ਐਸ ਡੀ ਐਮ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਰਿਚਾ ਗੋਇਲ, ਆਰ.ਟੀ.ਓ ਕੁਲਦੀਪ ਬਾਵਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here