ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਨੌਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਸਮਾਗਮ ਦਾ ਆਯੋਜਨ ਕੀਤਾ ਗਿਆ। ਨੌਜਵਾਨ ਪ੍ਰਤੀਨਿਧਾਂ ਬਿੱਟੂ ਗਲਾਸਗੋ ਤੇ ਕੁਲਦੀਪ ਗਰੇਵਾਲ ਨੂੰ ਕਿਸਾਨੀ ਅੰਦੋਲਨ ਦੇ ਸੰਬੰਧ ਵਿੱਚ ਪਾਏ ਗਏ ਸ਼ਲਾਘਾਯੋਗ ਕਾਰਜਾਂ ਲਈ, ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੁਰਜੀਤ ਸਿੰਘ ਚੌਧਰੀ, ਜਸਪਾਲ ਸਿੰਘ ਖਹਿਰਾ, ਗੁਰਨਾਮ ਸਿੰਘ ਧਾਮੀ, ਮੇਲਾ ਸਿੰਘ ਧਾਮੀ, ਡਾ. ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਨੌਜਵਾਨਾਂ ਦੁਆਰਾ ਕੀਤੇ ਉੱਦਮਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਿੱਟੂ ਗਲਾਸਗੋ ਅਤੇ ਕੁਲਦੀਪ ਗਰੇਵਾਲ ਨੇ ਕਿਹਾ ਕਿ ਗਲਾਸਗੋ ਵਸਦੇ ਪੰਜਾਬੀ ਨੌਜਵਾਨ ਕਿਸਾਨ ਅੰਦੋਲਨ ਦੇ ਨਾਲ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਭਾਈਚਾਰੇ ਦੇ ਕਾਰਜਾਂ ਵਿੱਚ ਸੇਵਾ ਕਰਦੇ ਰਹਿਣਗੇ।
Boota Singh Basi
President & Chief Editor