ਗਾਂਧੀ ਜਯੰਤੀ ‘ਤੇ ਨਗਰ ਨਿਗਮ ਕਮਿਸ਼ਨਰ ਨੇ ਕਰਮਚਾਰੀਆਂ ਨੂੰ ਫਗਵਾੜਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਦਿੱਤਾ ਸੱਦਾ 

0
211
ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਮੌਕੇ ਕਮਿਸ਼ਨਰ ਨਗਰ ਨਿਗਮ ਫਗਵਾੜਾ ਡਾ: ਨਯਨ ਜੱਸਲ ਨੇ ਅੱਜ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ ਦਿੱਤਾ।ਉਨ੍ਹਾਂ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਪੇਸ਼ੇਵਰ ਪ੍ਰਤੀਬੱਧਤਾ ਨਾਲ ਨਿਭਾਉਣ। ਲੋਕਾਂ ਨੂੰ ਗਾਂਧੀ ਜੀ ਦੁਆਰਾ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫਲਸਫੇ ‘ਤੇ ਚੱਲਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਜੀ ਸੰਭਵ ਤੌਰ ‘ਤੇ ਇਕਲੌਤੇ ਵਿਸ਼ਵ ਨੇਤਾ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ।ਉਨਾਂ ਕਿਹਾ ਕਿ ਗਾਂਧੀ ਜੀ ਨੇ  ਆਪਣੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਫਲਸਫੇ ਦੇ ਵਿਆਪਕ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ।ਉਨ੍ਹਾਂ ਕਿਹਾ ਕਿ ਵਿਸ਼ਵ ਦੇ ਕਈ ਨੇਤਾ, ਦਾਰਸ਼ਨਿਕ ਅਤੇ ਹੋਰ ਪਤਵੰਤੇ ਗਾਂਧੀ ਜੀ ਦੀ ਵਿਚਾਰਧਾਰਾ ਦੇ ਪ੍ਰਸ਼ੰਸਕ ਅਤੇ ਪੈਰੋਕਾਰ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੂੰ ਸੱਚੀ ਸ਼ਰਧਾਂਜਲੀ ਵਜੋਂ ਸਾਨੂੰ ਸਾਰਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਮਾਜਿਕ-ਆਰਥਿਕ ਵਿਕਾਸ ਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਗ਼ਰੀਬ ਤੋਂ ਗ਼ਰੀਬ ਤੱਕ ਪਹੁੰਚੇ ।ਉਸਨੇ ਅੱਗੇ ਕਿਹਾ ਕਿ 2 ਅਕਤੂਬਰ, 2014 ਨੂੰ ‘ਸਵੱਛ ਭਾਰਤ ਅਭਿਆਨ’ (ਸਵੱਛ ਭਾਰਤ ਮਿਸ਼ਨ) ਦੀ ਸ਼ੁਰੂਆਤ ਨਾਲ, ਭਾਰਤ ਨੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਵੱਲ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਕਮਿਸ਼ਨਰ ਨੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਵੱਛ ਭਾਰਤ ਦੇ ਲੋਗੋ ਵਾਲੀਆਂ ਟੀ-ਸ਼ਰਟਾਂ, ਕੱਪ, ਕੈਪਾਂ ਅਤੇ ਹਾਜ਼ਰ ਸਟਾਫ਼ ਵਿੱਚ ਵੰਡੀਆਂ। ਉਨ੍ਹਾਂ ਅੱਗੇ ਕਿਹਾ ਕਿ ਸਵੱਛ ਭਾਰਤ ਦੇ ਸੰਦੇਸ਼ ਅਤੇ ਲੋਗੋ ਵਾਲੀਆਂ ਇਹ ਵਸਤੂਆਂ ਭਵਿੱਖ ਵਿੱਚ ਐਮਸੀ ਦੇ ਸਮਾਗਮਾਂ ਵਿੱਚ ਲੋਕਾਂ ਨੂੰ ਵੰਡੀਆਂ ਜਾਣਗੀਆਂ ਅਤੇ ਫਗਵਾੜਾ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣ ਦੀ ਮੁਹਿੰਮ ਬਾਰੇ ਜਾਗਰੂਕਤਾ ਅਤੇ ਜਾਣਕਾਰੀ ਫੈਲਾਉਣ ਲਈ ਵਰਤਿਆ ਜਾਵੇਗਾ।

LEAVE A REPLY

Please enter your comment!
Please enter your name here