ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
66
ਮੁਲਜ਼ਮ ਪੁਲੀਸ ਮੁਲਾਜ਼ਮ ਪਹਿਲਾਂ ਵੀ ਲੈ ਚੁੱਕਾ ਸੀ 5,000 ਰੁਪਏ
ਚੰਡੀਗੜ੍ਹ, 26 ਮਾਰਚ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here