ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 1 ਜੁਲਾਈ ਨੂੰ
ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਆਈਆਂ ਸੰਗਤਾਂ ਨੂੰ ਕਰਨਗੇ ਨਿਹਾਲ -ਸੰਤ ਬਾਬਾ ਹਾਕਮ ਸਿੰਘ ਜੀ
ਰਾਕੇਸ਼ ਨਈਅਰ
ਤਰਨਤਾਰਨ,27 ਜੂਨ
ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ,ਸੰਤ ਬਾਬਾ ਚਰਨ ਸਿੰਘ ਜੀ ਸਰਹਾਲੀ ਸਾਹਿਬ ਵਲੋਂ ਛੇਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਜੁਲਾਈ ਦਿਨ ਸੋਮਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ ਨਗਰ ਸੁਹਾਵਾ (ਤਰਨਤਾਰਨ) ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਤੀਸਰੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਦੱਸਿਆ ਕਿ 1 ਜੁਲਾਈ ਨੂੰ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਹਾਜ਼ਰੀ ਭਰਨ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਨੇ ਗੁਰੂ ਘਰ ਨਾਲ ਪਿਆਰ ਕਰਨ ਵਾਲੀ ਇਲਾਕੇ ਭਰ ਦੀ ਸੰਗਤ ਨੂੰ ਪਰਿਵਾਰਾਂ ਸਮੇਤ ਇਸ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।ਇਸ ਮੌਕੇ ਗੁਰੂ ਘਰ ਦੇ ਅਟੁੱਟ ਲੰਗਰ ਭੰਡਾਰੇ ਵਰਤਾਏ ਜਾਣਗੇ।
ਫੋਟੋ: ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ।