ਮਿਲਾਨ (ਦਲਜੀਤ ਮੱਕੜ) -ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਹਿਬ ਲੇਨੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਲਾਨਾ ਬਰਸੀ ਸੰਤ ਬਾਬਾ ਨਿਧਾਨ ਸਿੰਘ ਜੀ ਲੰਗਰਾਂ ਵਾਲੇ ਹਜੂਰ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ਼ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹਨਾਂ ਦਿਹਾੜਿਆਂ ਤੇ ਸ. ਬਲਵਿੰਦਰ ਸਿੰਘ ਜੀ ਵਲੋਂ ਆਪਣੀ ਬੇਟੀ ਹਰਪ੍ਰੀਤ ਕੌਰ ਦੇ ਡਾਕਟਰ ਬਣਨ ਦੀ ਖੁਸ਼ੀ ਵਿੱਚ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਸ਼ੁੱਕਰਵਾਰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਗਏ । ਐਤਵਾਰ ਸਵੇਰੇ ਸ. ਤਰਲੋਚਨ ਸਿੰਘ ਜੀ ਲੇਨੌ ਵਲੋਂ ਪੈਨਸ਼ਨ ਲੱਗਣ ਦੀ ਖੁਸ਼ੀ ਅੰਦਰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰਾਂ ਦੀ ਸੇਵਾ ਕਰਵਾਈ ਗਈ। ਸ਼ਨੀਵਾਰ ਸ਼ਾਮ ਨੂੰ ਸ. ਬਲਵਿੰਦਰ ਸਿੰਘ ਜੀ ਗੋਤੋਲੇਂਗੋ ਵਲੋਂ ਆਪਣੀ ਸਵਰਗਵਾਸੀ ਧਰਮ ਸੁਪਤਨੀ ਰਣਜੀਤ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰਾਂ ਦੀ ਸੇਵਾ ਕਰਵਾਈ ਗਈ ਅਤੇ ਸ਼ਨੀਵਾਰ ਸਵੇਰੇ ਸ. ਸਤਵੰਤ ਸਿੰਘ ਜੀ ਵਿਰੋਲਾਨੌਵਾ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰਾਂ ਦੀ ਸੇਵਾ ਕਰਵਾਈ ਗਈ ।ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਰਜਿੰਦਰ ਸਿੰਘ ਜੀ ਪਟਿਆਲੇ ਵਾਲਿਆ ਨੇ ਕਥਾਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕਾਂ ਵੱਲੋਂ ਆਈਆ ਸੰਗਤਾਂ ਨੂੰ ਜੀ ਆਇਆ ਆਖਿਆ।
Boota Singh Basi
President & Chief Editor