ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਅਤੇ ਤੀਸਰਾ ਘੱਲੂਘਾਰਾ 1984 ਸਾਕਾ ਨੀਲਾ ਤਾਰਾ ਨੂੰ ਸਮਰਪਿਤ ਸਮਾਗਮ ਕਰਵਾਏ ਗਏ।

0
148

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਅਤੇ ਤੀਸਰਾ ਘੱਲੂਘਾਰਾ 1984 ਸਾਕਾ ਨੀਲਾ ਤਾਰਾ ਨੂੰ ਸਮਰਪਿਤ ਸਮਾਗਮ ਕਰਵਾਏ ਗਏ।
ਵੱਖ ਵੱਖ ਜੱਥਿਆ ਨੇ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ
ਮਿਲਾਨ (ਦਲਜੀਤ ਮੱਕੜ)- ਵਿਦਿਆ ਦੇ ਚਾਨਣ ਮੁਨਾਰੇ,ਉਚ ਕੋਟੀ ਦੇ ਸਮਾਜ ਸੁਧਾਰਕ, ਅਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਅਤੇ ਤੀਸਰਾ ਘੱਲੂਘਾਰਾ 1984 ਸਾਕਾ ਨੀਲਾ ਤਾਰਾ ਮੌਕੇ ਹਰ ਸਾਲ ਦੇਸ਼ ਵਿਦੇਸ਼ ਵਿੱਚ ਸਮਾਗਮ ਉਲੀਕੇ ਜਾਂਦੇ ਹਨ। ਇਟਲੀ ਦੇ ਜਿਲਾ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 73ਵੀਂ ਬਰਸੀ ਅਤੇ ਤੀਸਰਾ ਘੱਲੂਘਾਰਾ 1984 ਸਾਕਾ ਨੀਲਾ ਤਾਰਾ ਨੂੰ ਸਮਰਪਿਤ ਸਮਾਗਮ ਉਲੀਕੇ ਗਏ। ਇਸ ਤਿੰਨ ਰੋਜਾ ਸਮਾਗਮ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਵਿਖੇ ਪੁੱਜ ਕੇ ਸੰਤਾਂ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਗੁਰਬਾਣੀ ਕੀਰਤਨ ਸ੍ਰਵਣ ਕੀਤਾ । ਇਹਨਾਂ ਦਿਹਾੜਿਆਂ ਤੇ ਸ਼ੁੱਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ।ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ ਵੱਖ ਜੱਥਿਆਂ ਨੇ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਗ੍ਰੰਥੀ ਗੁਰਭੇਜ ਸਿੰਘ ਆਨੰਦਪੁਰੀ ਨੇ ਕਥਾਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਤੋਂ ਇਲਾਵਾ ਕੀਰਤਨੀ ਜੱਥਾ ਭਾਈ ਹਰਤੀਰਥ ਸਿੰਘ ਦਿੱਲੀ ਵਾਲੇ ਅਤੇ ਕੀਰਤਨੀ ਜੱਥਾ ਭਾਈ ਬਖਸ਼ੀਸ਼ ਸਿੰਘ ਜੰਮੂ ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਮਹਾਂਪੁਰਸ਼ਾਂ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਜੂਨ 84 ਦੌਰਾਨ ਸ਼ਹਾਦਤਾਂ ਪਾਉਣ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਠੰਡੇ ਮਿੱਠੇ ਜਲ ਦੇ ਲੰਗਰ ਤੋਂ ਕਈ ਤਰਾਂ ਦੇ ਸਟਾਲ ਵੀ ਲਗਾਏ।ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆ ਵੀ ਮੋਜੂਦ ਸਨ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਆਈਆਂ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਲੰਗਰਾਂ ਦੇ ਸਟਾਲ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਗੁਰਦੁਆਰਾ ਸਾਹਿਬ ਬੋਰਗੋ ਸੰਨਜਾਕਮੋ ਦੀ ਸਮੁੱਚੀ ਕਮੇਟੀ ਜਿਨ੍ਹਾ ਵਿਚ ਮੁੱਖ ਸੇਵਾਦਾਰ ਨਿਰਮਲ ਸਿੰਘ, ਭੁੱਲਾ ਸਿੰਘ, ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਸੁਲੱਖਣ ਸਿੰਘ,ਸਤਪਾਲ ਸਿੰਘ ਜੱਸ,ਬਿੱਲਾ ਬੋਰਗੋ,ਕੁਲਦੀਪ ਸਿੰਘ,ਸਤਪਾਲ ਸਿੰਘ,ਸੁਖਵਿੰਦਰ ਸਿੰਘ,ਲਖਵੀਰ ਸਿੰਘ ਅਤੇ ਵਿੱਕੀ ਆਦਿ ਨੇ ਕਿਹਾ ਕਿ ਸੰਤ ਮਹਾਂਪੁਰਖਾਂ ਨੇ ਜਿੱਥੇ ਅਣਗਿਣਤ ਲੋਕਾਂ ਨੂੰ ਗੁਰੂ ਵਾਲੇ ਬਣਾਇਆ ਅਤੇ ਵਿੱਦਿਆ ਦੇ ਖ਼ੇਤਰ ਅਤੇ ਸਮਾਜ ਦੇ ਖ਼ੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ।

LEAVE A REPLY

Please enter your comment!
Please enter your name here